ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਕੋਟਭਾਈ ਅਗਵਾ ਮਾਮਲੇ ਵਿੱਚ ਮੁੱਖ ਦੋਸ਼ੀ ਨਵਜੋਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮਲਕਾਨਾ ਨੂੰ ਲਖਨਊ ਏਅਰਪੋਰਟ ਤੇ ਡੀਟੇਨ ਕਰਵਾਉਣ ਵਿੱਚ ਸਫਲਤਾ ਹਾਸਿਲ ਕਰ ਲਈ ਹੈ। ਜਿਲ੍ਹਾ ਪੁਲਿਸ ਮੁੱਖੀ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਮਿਤੀ 25.11.2022 ਨੂੰ ਪਿੰਡ ਕੋਟਭਾਈ ਤੋਂ ਇੱਕ ਲੜਕੇ ਹਰਮਨ ਸਿੰਘ ਪੁੱਤਰ ਸੁਖਦੇਵ ਸਿੰਘ ਉਮਰ ਲਗਭਗ 20 ਸਾਲ ਨੂੰ ਨਾ-ਮਾਲੂਮ ਵਿਅਕਤੀਆਂ ਵੱਲੋਂ ਅਗਵਾ ਕਰਕੇ ਉਸੇ ਦਿਨ ਹੀ ਕਤਲ ਕਰਨ ਪਿੱਛੋ ਉਸ ਦੇ ਪਰਿਵਾਰ ਪਾਸੋਂ 30 ਲੱਖ ਦੀ ਫਿਰੋਤੀ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਸਬੰਧੀ ਪੁਲਿਸ ਵੱਲੋਂ ਥਾਣਾ ਕੋਟਭਾਈ ਵਿਖੇ ਨਾਮਾਲੂਮ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਆਧੁਨਿਕ ਤਕਨੀਕਾਂ ਅਤੇ ਖੁਫੀਆਂ ਸੋਰਸਾਂ ਰਾਹੀਂ ਲਗਾਤਾਰ ਦੋਸ਼ੀਆਂ ਨੂੰ ਟਰੇਸ ਕਰਨ ਲਈ ਕੋਸ਼ਿਸ਼ਾਂ ਜਾਰੀ ਸਨ।
ਜਿਸ ਦੇ ਚੱਲਦਿਆ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਇਸ ਮੁਕੱਦਮਾ ਦੇ ਦੋਸ਼ੀਆਂ ਨੂੰ ਟਰੇਸ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਅਤੇ 05 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ । ਗ੍ਰਿਫਤਾਰ ਕੀਤੇ ਦੋਸ਼ੀਆਂ ਦੀ ਨਿਸ਼ਾਨ ਦੇਹੀ ‘ਤੇ ਹਰਮਨ ਸਿੰਘ ਦੀ ਲਾਸ਼ ਨੂੰ ਪਿੰਡ ਸ਼ਾਮਖੇੜਾ ਵਿਖੇ ਖੇਤਾ ਵਿੱਚੋਂ ਬਰਾਮਦ ਕਰ ਲਿਆ ਗਿਆ ਸੀ। ਪ੍ਰੰਤੂ ਇਸ ਮੁਕੱਦਮੇ ਦਾ ਮੁੱਖੀ ਦੋਸ਼ੀ ਨਵਜੋਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮਲਕਾਨਾ ਇਸ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਮਿਤੀ 03.12.2022 ਨੂੰ ਅਮ੍ਰਿਤਸਰ ਏਅਰਪੋਰਟ ਤੋਂ ਦੁਬਈ ਚਲਾ ਗਿਆ ਸੀ।
ਇਹ ਵੀ ਪੜ੍ਹੋ : ਮੂਸੇਵਾਲਾ ਦੀ ‘ਲਾਸਟ ਰਾਈਡ’ ਵਾਲੀ ਥਾਰ ਵੇਖ ਭਾਵੁਕ ਹੋਏ ਪਿਤਾ, ਬੋਲੇ- ‘ਏਸ ‘ਚ ਮੇਰਾ ਸ਼ੇਰ ਪੁੱਤ ਮਾਰ ‘ਤਾ’
ਉਨ੍ਹਾਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਨੇ ਖੁਲਾਸਾ ਕੀਤਾ ਹੈ ਕਿ ਨਵਜੋਤ ਸਿੰਘ ਵੱਲੋਂ ਪਹਿਲਾ ਵੀ ਮਾਰਚ 2022 ਵਿੱਚ ਇੱਕ ਹੋਰ ਲੜਕੇ ਨਿਰਮਲ ਸਿੰਘ ਪੁੱਤਰ ਮਨਜ਼ੀਤ ਸਿੰਘ ਵਾਸੀ ਗੁੜੀ ਸੰਘਰ ਦਾ ਵੀ ਕਤਲ ਕੀਤਾ ਸੀ। ਜਿਸ ਸਬੰਧੀ ਮੁਕੱਦਮਾ ਨੰਬਰ 52 ਮਿਤੀ 20.03.2022 ਅ/ਧ 346 ਆਈ.ਪੀ.ਸੀ ਥਾਣਾ ਕੋਟਭਾਈ ਨਾਮਾਲੂਮ ਦੋਸ਼ੀਆਂ ਦੇ ਖਿਲਾਫ ਦਰਜ਼ ਹੋਇਆ ਸੀ। ਇਸ ਮੁਕੱਦਮੇ ਵਿੱਚ ਵੀ ਨਵਜੋਤ ਸਿੰਘ ਉੱਕਤ ਪੁਲਿਸ ਨੂੰ ਲੋੜੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਪੁਲਿਸ ਵੱਲੋਂ ਬਾਕੀ ਰਹਿੰਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹਨ ਅਤੇ ਪੁਲਿਸ ਵੱਲੋਂ ਨਵਜੋਤ ਸਿੰਘ ਦਾ ਐਲ.ਓ.ਸੀ ਜਾਰੀ ਕਰਵਾਇਆ ਗਿਆ ਸੀ। ਨਵਜੋਤ ਸਿੰਘ ਨੇ ਆਪਣੀ ਟਿਕਟ ਦਿੱਲੀ ਏਅਰਪੋਰਟ ਦੀ ਬਜਾਏ ਲਖਨਊ ਏਅਰਪੋਰਟ ਦੀ ਕਰਵਾ ਲਈ ਸੀ। ਪ੍ਰੰਤੂ ਨਵਜੋਤ ਸਿੰਘ ਲਖਨਊ ਲੈਂਡ ਕਰਦਿਆਂ ਹੀ ਲਖਨਊ ਏਅਰਪੋਰਟ ਪਰ ਡੀਟੇਨ ਕਰਵਾਕੇ ਇਸ ਦੀ ਗ੍ਰਿਫਤਾਰੀ ਲਈ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਪਾਰਟੀ ਭੇਜੀ ਗਈ ਹੈ। ਨਵਜੋਤ ਸਿੰਘ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਿਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ । ਉਨ੍ਹਾਂ ਇਹ ਵੀ ਦੱਸਿਆ ਕਿ ਬਾਕੇ ਰਹਿੰਦੇ ਦੋਸ਼ੀਆਂ ਨੂੰ ਵੀ ਜ਼ਲਦ ਤੋਂ ਜ਼ਲਦ ਗ੍ਰਿਫਤਾਰ ਕਰ ਲਿਆ ਜਾਵੇਗਾ।