ਇਰਾਨ ਦੀ ਸਭ ਤੋਂ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਤਰਨੇਹ ਅਲੀਦੋਸਤੀ ਨੂੰ ਸ਼ਨੀਵਾਰ ਨੂੰ ਈਰਾਨ ਅਧਿਕਾਰੀਆਂ ਨੇ ਗ੍ਰਿਫਤਾਰ ਕਰ ਲਿਆ। ਸਰਕਾਰੀ ਮੀਡੀਆ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਉਸ ਨੂੰ ਦੇਸ਼ ਭਰ ਵਿੱਚ ਫੈਲੇ ਪ੍ਰਦਰਸ਼ਨਾਂ ਬਾਰੇ ‘ਝੂਠ ਫੈਲਾਉਣ’ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
IRNA ਦੀ ਰਿਪੋਰਟ ਅਨੁਸਾਰ ਆਸਕਰ ਜੇਤੂ ਫਿਲਮ ‘ਦਿ ਸੇਲਜ਼ਮੈਨ’ ਦੀ ਸਟਾਰ ਤਰਨੇਹ ਅਲੀਦੋਸਤੀ ਨੂੰ ਇੱਕ ਇੰਸਟਾਗ੍ਰਾਮ ਪੋਸਟ ਕਰਨ ਤੋਂ ਇੱਕ ਹਫ਼ਤੇ ਬਾਅਦ ਹਿਰਾਸਤ ਵਿੱਚ ਲਿਆ ਗਿਆ ਹੈ ਜਿਸ ਵਿੱਚ ਉਸਨੇ ਕਥਿਤ ਤੌਰ ‘ਤੇ ਪ੍ਰਦਰਸ਼ਨਾਂ ਵਿੱਚ ਅਪਰਾਧ ਲਈ ਫਾਂਸੀ ਦਿੱਤੇ ਜਾਣ ਵਾਲੇ ਪਹਿਲੇ ਵਿਅਕਤੀ ਦਾ ਸਮਰਥਨ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਰਿਪੋਰਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਈਰਾਨ ਦੀਆਂ ਨਿਆਂਇਕ ਸੰਸਥਾਵਾਂ ਨੇ ਭੜਕਾਊ ਸਮੱਗਰੀ ਪ੍ਰਕਾਸ਼ਿਤ ਕਰਨ ਦੇ ਦੋਸ਼ ਵਿਚ ਕੁਝ ਹੋਰ ਈਰਾਨੀ ਮਸ਼ਹੂਰ ਹਸਤੀਆਂ ਨੂੰ ਵੀ ਸੰਮਨ ਕੀਤਾ ਹੈ। ਈਰਾਨ ਦੇ ਸਰਕਾਰੀ ਮੀਡੀਆ ਦੇ ਅਧਿਕਾਰਤ ਟੈਲੀਗ੍ਰਾਮ ਚੈਨਲ ‘ਤੇ ਇਕ ਰਿਪੋਰਟ ਦੇ ਅਨੁਸਾਰ, ਅਲੀਦੋਸਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਕਿਉਂਕਿ ਉਹ ਆਪਣੀ ਇੰਸਟਾਗ੍ਰਾਮ ਪੋਸਟ ਦੇ “ਦਾਅਵਿਆਂ ਨੂੰ ਸਾਬਤ ਕਰਨ ਲਈ ਕੋਈ ਦਸਤਾਵੇਜ਼” ਪੇਸ਼ ਨਹੀਂ ਕਰ ਸਕੀ ਸੀ।