ਆਮ ਆਦਮੀ ਪਾਰਟੀ ਨੂੰ ਰਾਸ਼ਟਰੀ ਪਾਰਟੀ ਦਾ ਤਮਗਾ ਹਾਸਲ ਹੋਣ ਦੇ ਬਾਅਦ ਦਿੱਲੀ ਵਿਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੀ ਰਾਸ਼ਟਰੀ ਕਨਵੈਨਸ਼ਨ ਬੁਲਾਈ। ਇਸ ਵਿਚ ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਵਿਜ਼ਨ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਅਸੀਂ 2027 ਵਿੱਚ ਗੁਜਰਾਤ ਵਿੱਚ ਸਰਕਾਰ ਬਣਾਵਾਂਗੇ।
ਕੇਜਰੀਵਾਲ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵਾਨ ਨੇ ਭਾਰਤ ਨੂੰ ਠੀਕ ਕਰਨ ਲਈ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਵਿਚ ਉਨ੍ਹਾਂ ਨੇ ਪਿਛਲੇ 5 ਤੋਂ 7 ਸਾਲ ਵਿਚ 12.30 ਲੱਖ ਲੋਕਾਂ ਨੂੰ ਰੋਜ਼ਗਾਰ ਦਿੱਤਾ ਹੈ ਤੇ ਦੂਜੇ ਪਾਸੇ ਪੰਜਾਬ ਦੀ ਸਰਕਾਰ 21,000 ਲੋਕਾਂ ਨੂੰ ਸਰਕਾਰੀ ਨੌਕਰੀ ਦੇ ਚੁੱਕੀ ਹੈ।
ਕੇਜਰੀਵਾਲ ਨੇ ਕਿਹਾ ਕਿ ਦਿੱਲੀ ਨੇ ਦਿਖਾ ਦਿੱਤਾ ਕਿ ਬੇਰੋਜ਼ਗਾਰੀ ਤੇ ਮਹਿੰਗਾਈ ਦਾ ਹੱਲ ਹੋ ਸਕਦਾ ਹੈ ਪਰ ਇਸ ਪਿੱਛੇ ਨੀਅਤ ਸਾਫ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕ ਮੇਰੇ ਤੋਂ ਪੁੱਛਦੇ ਹਨ ਕਿ ਆਮ ਆਦਮੀ ਪਾਰਟੀ ਦਾ ਵਿਜ਼ਨ ਕੀ ਹੈ ਪਰ ਮੇਰਾ ਆਮ ਆਦਮੀ ਪਾਰਟੀ ਨੂੰ ਨਹੀਂ ਇਸ ਦੇਸ਼ ਨੂੰ ਲੈ ਕੇ ਵਿਜ਼ਨ ਹੈ।
ਇਹ ਵੀ ਪੜ੍ਹੋ :ਲੁਧਿਆਣਾ ‘ਚ ਵਿਆਹੁਤਾ ਦੀ ਸ਼ੱਕੀ ਹਲਾਤਾਂ ‘ਚ ਮੌਤ, ਮਾਪਿਆਂ ਨੇ ਸਹੁਰਿਆਂ ‘ਤੇ ਲਾਏ ਕੁੱਟਮਾਰ ਤੇ ਫਾਹਾ ਲਾਉਣ ਦੇ ਦੋਸ਼
ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਨੂੰ ਅਗਲੇ 5 ਤੋਂ 10 ਸਾਲ ਵਿਚ ਕਿਥੇ ਹੋਣਾ ਚਾਹੀਦਾ, ਅਸੀਂ ਇਸ ਬਾਰੇ ਸੋਚਦੇ ਹਾਂ ਪਰ ਆਮ ਆਦਮੀ ਪਾਰਟੀ ਇਸ ਦੇਸ਼ ਦੇ ਵਿਜ਼ਨ ਨੂੰ ਪੂਰਾ ਕਰਨ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਅਜਿਹਾ ਦੇਸ਼ ਚਾਹੁੰਦੇ ਹਾਂ ਜਿਥੇ ਸਾਰੀ ਜਾਤੀ ਤੇ ਧਰਮ ਦੇ ਲੋਕਾਂ ਵਿਚ ਪਿਆਰ ਤੇ ਮੁਹੱਬਤ ਹੋਵੇ। ਜਾਤੀ ਤੇ ਧਰਮ ਦੇ ਨਾਂ ‘ਤੇ ਕੋਈ ਹਿੰਸਾ ਨਹੀਂ ਹੋਣੀ ਚਾਹੀਦੀ।
ਵੀਡੀਓ ਲਈ ਕਲਿੱਕ ਕਰੋ -: