ਪੰਜਾਬ ਵਿਚ ਹਰ ਰੋਜ਼ ਸੜਕ ਹਾਦਸਿਆਂ ਵਿਚ ਕੀਮਤੀ ਜਾਨਾਂ ਜਾ ਰਹੀਆਂ ਹਨ। ਬੀਤੀ ਦੇਰ ਰਾਤ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਵੀ ਦਰਦਨਾਕ ਹਾਦਸਾ ਵਾਪਰ ਗਿਆ ਜਿਥੇ 3 ਨੌਜਵਾਨਾਂ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ।
ਮਿਲੀ ਜਾਣਕਾਰੀ ਮੁਤਾਬਕ ਇਹ ਤਿੰਨੇ ਨੌਜਵਾਨ ਪਿੰਡ ਹਥਨ ਦੇ ਰਹਿਣ ਵਾਲੇ ਸਨ ਤੇ ਇਹ ਸਾਰੇ ਸ੍ਰੀ ਫਤਿਹਗੜ੍ਹ ਸਾਹਿਬ ਸੇਵਾ ਕਰਕੇ ਪਿੰਡ ਹਥਨ ਜ਼ਿਲ੍ਹਾ ਮਲੇਰਕੋਟਲਾ ਪਰਤ ਰਹੇ ਸਨ ਕਿ ਰਸਤੇ ਵਿਚ ਇਨ੍ਹਾਂ ਦੀ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਗੰਨੇ ਦੀ ਭਰੀ ਟਰਾਲੀ, ਜੋ ਸੜਕ ਉਤੇ ਖੜ੍ਹੀ ਸੀ, ਟਾਟਾ 407 ਗੱਡੀ ਨਾਲ ਟਕਰਾ ਗਈ ਅਤੇ ਬਾਅਦ ਵਿੱਚ ਇੱਕ ਦਰੱਖਤ ਵਿਚ ਜਾ ਵੱਜੀ ਜਿਸ ਵਿਚ 3 ਵਿਅਕਤੀਆਂ ਦੀ ਮੌਤ ਹੋ ਗਈ ਅਤੇ 8 ਵਿਅਕਤੀ ਜ਼ਖਮੀ ਹੋ ਗਏ।
ਜਦੋਂ ਇਨ੍ਹਾਂ ਜ਼ਖਮੀ ਵਿਅਕਤੀਆਂ ਨੂੰ ਕੱਢਿਆ ਜਾ ਰਿਹਾ ਸੀ ਤਾਂ ਇਕ ਤੇਜ਼ ਰਫਤਾਰ ਗੱਡੀ ਨੇ ਦੋ ਵਿਅਕਤੀਆਂ ਨੂੰ ਦਰੜ ਦਿੱਤਾ ਜੋ ਕਿ ਪੀਜੀਆਈ ਚੰਡੀਗੜ੍ਹ ਵਿਚ ਇਲਾਜ ਅਧੀਨ ਹੈ। ਨਾਭਾ ਥਾਣਾ ਦੇ ਐੱਸਐੱਚਓ ਗੁਰਪ੍ਰੀਤ ਸਿੰਘ ਭਿੰਡਰ ਨੇ ਦੱਸਿਆ ਕਿ ਬੀਤੀ ਰਾਤ ਸੜਕ ਹਾਦਸਾ ਵਾਪਰਿਆ ਹੈ।
ਇਹ ਵੀ ਪੜ੍ਹੋ : ਬਹਿਬਲ ਕਲਾਂ ਮੋਰਚਾ : ਪਿਤਾ ਦੀ ਹੋਈ ਮੌਤ ਦਾ ਇਨਸਾਫ ਨਾ ਮਿਲਣ ‘ਤੇ ਸਰਕਾਰੀ ਨੌਕਰੀ ਤੋਂ ਦਿੱਤਾ ਅਸਤੀਫਾ
ਇਸ ਵਿਚ ਗੰਨੇ ਦੀ ਭਰੀ ਟਰਾਲੀ ਤੇ ਟਾਟਾ 407 ਗੱਡੀ ਦਰਮਿਆਨ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਵਿਚ 3 ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਰਿੰਦਰ ਸਿੰਘ, ਗੁਰਦੀਪ ਸਿੰਘ ਤੇ ਸ਼ੇਰ ਮੁਹੰਮਦ ਵਾਸੀ ਹਥਨ ਜ਼ਿਲ੍ਹਾ ਮਾਲੇਰਕੋਟਲਾ ਵਜੋਂ ਹੋਈ ਹੈ ਜਦੋਂ ਕਿ ਜ਼ਖਮੀਆਂ ਦਾ ਇਲਾਜ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: