ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਅਤੇ ਲੜਕੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ‘ਸਖੀ’ ਵਨ ਸਟਾਪ ਸੈਂਟਰ ਸਭ ਤੋਂ ਵਧੀਆ ਉਪਰਾਲਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ‘ਸਖੀ’ ਵਨ ਸਟਾਪ ਸੈਂਟਰ ਵੱਲੋਂ 11500 ਲੋੜਵੰਦ ਔਰਤਾਂ ਅਤੇ ਲੜਕੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ, ਮੈਡੀਕਲ ਸਹਾਇਤਾ, ਪੁਲਿਸ ਸਹਾਇਤਾ ਅਤੇ ਕਾਊਂਸਲਿੰਗ ਮੁਹੱਈਆ ਕਰਵਾਈ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਵਨ ਸਟਾਪ ਸੈਂਟਰ ਸਕੀਮ ਤਹਿਤ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਵਨ ਸਟਾਪ ਸੈਂਟਰ ਖੋਲ੍ਹਿਆ ਗਿਆ ਹੈ। ਇਹ ਵਨ-ਸਟਾਪ ਸੈਂਟਰ ਵੱਖ-ਵੱਖ ਮੁਫਤ ਸੇਵਾਵਾਂ ਜਿਵੇਂ ਕਿ ਡਾਕਟਰੀ ਸਹਾਇਤਾ, ਪੁਲਿਸ-ਸਬੰਧਤ ਸਹਾਇਤਾ, ਕਾਨੂੰਨੀ ਸਹਾਇਤਾ, ਮਨੋਵਿਗਿਆਨਕ ਅਤੇ ਕਾਉਂਸਲਿੰਗ ਸਹਾਇਤਾ ਇੱਕ ਛੱਤ ਹੇਠ ਪੀੜਤ ਔਰਤਾਂ ਨੂੰ ਮੁਹੱਈਆ ਕਰਵਾਉਂਦੇ ਹਨ।
ਇਹ ਵੀ ਪੜ੍ਹੋ : ਬਹਿਬਲ ਕਲਾਂ ਮੋਰਚਾ : ਪਿਤਾ ਦੀ ਹੋਈ ਮੌਤ ਦਾ ਇਨਸਾਫ ਨਾ ਮਿਲਣ ‘ਤੇ ਸਰਕਾਰੀ ਨੌਕਰੀ ਤੋਂ ਦਿੱਤਾ ਅਸਤੀਫਾ
ਡਾ: ਬਲਜੀਤ ਕੌਰ ਨੇ ਕਿਹਾ ਕਿ ਕਾਉਂਸਲਿੰਗ ਰਾਹੀਂ ਕੇਸਾਂ ਦਾ ਨਿਪਟਾਰਾ ਕਰਨ ਲਈ ਵੀ ਉਪਰਾਲੇ ਕੀਤੇ ਜਾਂਦੇ ਹਨ, ਇਸ ਲਈ ਕੇਂਦਰਾਂ ਦੀ ਸਫਲਤਾ ਦਰ ਬਹੁਤ ਜ਼ਿਆਦਾ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਵਿੱਚ ਸਖੀ ਵਨ ਸਟਾਪ ਸੈਂਟਰ ਚੱਲ ਰਹੇ ਹਨ। ਡਾ: ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਦਾ ਮੁੱਖ ਮੰਤਵ ਮੁਸੀਬਤ ਵਿੱਚ ਘਿਰੀਆਂ ਔਰਤਾਂ ਨੂੰ ਆਸਰਾ ਅਤੇ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਲੋੜਵੰਦ ਔਰਤ ਜਾਂ ਲੜਕੀ ਸਖੀ ਕੇਂਦਰਾਂ ਦੀਆਂ ਸੇਵਾਵਾਂ ਲੈਣ ਲਈ ਜ਼ਿਲ੍ਹਾ ਦਫ਼ਤਰ ਦੇ ਫ਼ੋਨ ਨੰਬਰਾਂ ‘ਤੇ ਸੰਪਰਕ ਕਰ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: