ਲੁਧਿਆਣਾ ਦੇ ਥਾਣਾ ਸਰਾਭਾ ਨਗਰ ਦੀ ਦੇ ਐੱਸ.ਐੱਚ.ਓ. ‘ਤੇ ਇੱਕ ਔਰਤ ਵੱਲੋਂ ਗੰਭੀਰ ਇਲਜ਼ਾਮ ਲਗਾਏ ਗਏ ਹਨ, ਜਿਸ ਦੀ ਇੱਕ ਵੀਡੀਓ ਕਾਫੀ ਵਾਇਰਲ ਹੋਈ ਹੈ। ਇਸ ਮਗਰੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਇਸ ਸਬੰਧੀ ਪੁਲਿਸ ਕਮਿਸ਼ਨਰ ਤੋਂ ਰਿਪੋਰਟ ਮੰਗੀ ਹੈ, ਜਿਸ ਤੋਂ ਬਾਅਦ ਕਮਿਸ਼ਨਰ ਮਨਦੀਪ ਸੰਧੂ ਨੇ ਮਾਮਲੇ ਦੀ ਜਾਂਚ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨੂੰ ਸੌਂਪ ਦਿੱਤੀ ਹੈ।
ਔਰਤ ਥਾਣਾ ਸਰਾਭਾ ਨਗਰ ਸਥਿਤ ਸੀਪੀ ਦਫ਼ਤਰ ਸਬ-ਇੰਸਪੈਕਟਰ ਅਮਰਿੰਦਰ ਸਿੰਘ ਖ਼ਿਲਾਫ਼ ਪੁੱਜੀ ਸੀ। ਪੁਲਿਸ ਕਮਿਸ਼ਨਰ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਗਈ ਹੈ। ਫੁਟੇਜ ਵਿੱਚ ਇਲਜ਼ਾਮ ਲਗਾਉਣ ਵਾਲੀ ਔਰਤ ਇੱਕ ਮਹਿਲਾ ਕਾਂਸਟੇਬਲ ਦੇ ਨਾਲ ਆਉਂਦੀ ਦਿਖਾਈ ਦੇ ਰਹੀ ਹੈ। ਉਹ ਸਕੂਟੀ ‘ਤੇ ਸਵਾਰ ਹੋ ਕੇ ਥਾਣੇ ਪਹੁੰਚੀ।
ਔਰਤ ਕਤਲ ਦੀ ਕੋਸ਼ਿਸ਼ ਦੇ ਦੋਸ਼ੀਆਂ ਦੇ ਸੰਪਰਕ ਵਿੱਚ ਦੱਸੀ ਜਾਂਦੀ ਹੈ, ਜਿਸ ਨੇ 13 ਦਸੰਬਰ ਨੂੰ ਕੋਰੀਅਰ ਵਾਲੇ ਮੁੰਡੇ ਅਤੇ ਉਸ ਦੇ ਭਰਾ ‘ਤੇ ਹਮਲਾ ਕੀਤਾ ਸੀ, ਜਿਨ੍ਹਾਂ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। SHO ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਮਹਿਲਾ ਕਾਂਸਟੇਬਲ ਦੀ ਮੌਜੂਦਗੀ ਵਿੱਚ ਮਹਿਲਾ ਤੋਂ ਪੁੱਛਗਿੱਛ ਕੀਤੀ ਗਈ।
ਦੱਸ ਦੇਈਏ ਕਿ ਬੀਤੇ ਸ਼ਨੀਵਾਰ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਅਪਲੋਡ ਕਰਕੇ ਦੋਸ਼ ਲਾਇਆ ਸੀ ਕਿ ਐੱਸਐੱਚਓ ਨੇ ਉਸ ਨੂੰ ਥਾਣੇ ਬੁਲਾ ਕੇ ਜ਼ਲੀਲ ਕੀਤਾ। ਉਸ ਦੇ ਇਕ ਦੋਸਤ ਦੇ ਇਸ਼ਾਰੇ ‘ਤੇ ਉਸ ਨੂੰ ਫਰਸ਼ ‘ਤੇ ਬੈਠਣ ਲਈ ਮਜਬੂਰ ਕੀਤਾ ਗਿਆ ਅਤੇ ਉਸ ਦੇ ਸਿਰ ‘ਤੇ ਚੱਪਲ ਮਾਰੀ ਗਈ। ਉਸ ਨੇ SHO ‘ਤੇ ਉਸ ਨੂੰ ਗਲਤ ਤਰੀਕੇ ਨਾਲ ਛੂਹਣ ਅਤੇ ਉਸ ਨੂੰ ਗਾਲ੍ਹਾਂ ਕੱਢਣ ਦਾ ਵੀ ਦੋਸ਼ ਲਗਾਇਆ।
ਇਹ ਵੀ ਪੜ੍ਹੋ : ਜਲੰਧਰ, ਲੁਧਿਆਣਾ ਸਣੇ 17 ਜ਼ਿਲ੍ਹਿਆਂ ‘ਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ, ਚੱਲੇਗੀ ਸੀਤ ਲਹਿਰ
ਦੱਸ ਦੇਈਏ ਕਿ ਐੱਸਐੱਚਓ ‘ਤੇ ਦੋਸ਼ ਲਗਾਉਣ ਵਾਲੀ ਔਰਤ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਕਾਰਨ ਇਹ ਮਾਮਲਾ ਸ਼ੱਕੀ ਹੈ। ਇਸ ਮਾਮਲੇ ਸਬੰਧੀ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜ਼ਿਲ੍ਹਾ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ। ਔਰਤਾਂ ਨੂੰ ਥਾਣੇ ‘ਚ ਪੂਰਾ ਮਾਣ-ਸਨਮਾਨ ਮਿਲੇਗਾ। ਜਾਂਚ ਨਿਰਪੱਖਤਾ ਨਾਲ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: