sukesh Money Laundering Case: ਮਹਾਠੱਗ ਸੁਕੇਸ਼ ਚੰਦਰਸ਼ੇਖਰ ਦੋ ਪੱਤੀ (ਚੋਣ ਚਿੰਨ੍ਹ) ਮਾਮਲੇ ਵਿੱਚ ਅੱਜ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਣਗੇ। ਅਦਾਲਤ ਅੱਜ ਈਡੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਸੁਣਵਾਈ ਕਰੇਗੀ। ਸੁਕੇਸ਼ ਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤਾ ਸੀ।
ਦੋਸ਼ ਹੈ ਕਿ ਸੁਕੇਸ਼ ਨੇ AIADMK ਨੇਤਾ ਟੀਟੀਵੀ ਦਿਨਾਕਰਨ ਨੂੰ ਭਰੋਸਾ ਦਿੱਤਾ ਸੀ ਕਿ ਉਹ AIADMK ਦਾ ਦੋ ਪੱਤੀਆਂ ਵਾਲਾ ਚੋਣ ਨਿਸ਼ਾਨ ਪਾਰਟੀ ਨੂੰ ਦੇਣਗੇ। ਇਸ ਦੇ ਬਦਲੇ ਸੁਕੇਸ਼ ਨੇ 50 ਕਰੋੜ ਰੁਪਏ ਦੀ ਮੰਗ ਕੀਤੀ ਸੀ। ਦੋਸ਼ ਹੈ ਕਿ ਸੁਕੇਸ਼ ਨੇ ਕਿਹਾ ਸੀ ਕਿ ਇਹ 50 ਕਰੋੜ ਰੁਪਏ ਚੋਣ ਕਮਿਸ਼ਨ ਦੇ ਵੱਡੇ ਲੋਕਾਂ ਨੂੰ ਰਿਸ਼ਵਤ ਵਜੋਂ ਦਿੱਤੇ ਜਾਣਗੇ। ਇਸ ਤੋਂ ਬਾਅਦ ਦਿਨਾਕਰਨ ਨੇ ਸੁਕੇਸ਼ ਨੂੰ ਕਰੀਬ 2 ਕਰੋੜ ਰੁਪਏ ਦਿੱਤੇ। ਦੂਜੇ ਪਾਸੇ ਜਿਵੇਂ ਹੀ ਦਿੱਲੀ ਪੁਲਿਸ ਨੂੰ ਇਸ ਸਾਜਿਸ਼ ਦਾ ਸੁਰਾਗ ਲੱਗਾ ਤਾਂ ਉਨ੍ਹਾਂ ਨੇ ਸੁਕੇਸ਼ ਨੂੰ ਫੜ ਲਿਆ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਸੁਕੇਸ਼ ਨੂੰ ਹਯਾਤ ਹੋਟਲ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਦੇ ਨਾਲ ਪੁਲਿਸ ਨੇ ਉਸ ਕੋਲੋਂ 1 ਕਰੋੜ 30 ਲੱਖ ਰੁਪਏ ਵੀ ਬਰਾਮਦ ਕੀਤੇ ਸਨ। ਬਾਅਦ ਵਿੱਚ ਈਡੀ ਨੇ ਕੇਸ ਦਰਜ ਕਰਕੇ ਸੁਕੇਸ਼ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੇ ਨਾਲ ਹੀ ਸੁਕੇਸ਼ ਚੰਦਰਸ਼ੇਖਰ ਦੇ 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜੈਕਲੀਨ ਫਰਨਾਂਡੀਜ਼ ਦਾ ਨਾਂ ਆਉਣ ਤੋਂ ਬਾਅਦ ਅਦਾਕਾਰਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਪਣੀ ਚਾਰਜਸ਼ੀਟ ਵਿੱਚ ਜੈਕਲੀਨ ਨੂੰ ਮੁਲਜ਼ਮ ਬਣਾਇਆ ਹੈ। ਜਿਸ ਤੋਂ ਬਾਅਦ ਉਸ ਦੀ ਗ੍ਰਿਫਤਾਰੀ ਦੀ ਮੰਗ ਉੱਠ ਰਹੀ ਹੈ।