ਆਂਧਰਾ ਪ੍ਰਦੇਸ਼ ‘ਤੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆ ਰਹੀ ਹੈ। ਇਥੇ ਭੀਖ ਮੰਗਣ ਵਾਲੀ ਇਕ ਔਰਤ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਆਂਧਰਾ ਪ੍ਰਦੇਸ਼ ਵਿਚ ਤਿੰਨ ਲੋਕਾਂ ਨੇ ਔਰਤ ਨੂੰ ਜ਼ਬਰਦਸਤੀ ਸ਼ਰਾਬ ਪਿਲਾਉਣ ਦੇ ਬਾਅਦ ਤਿੰਨ ਦਿਨ ਤੱਕ ਬਲਾਤਕਾਰ ਕੀਤਾ। ਪੁਲਿਸ ਨੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ : ਚੰਦਰਚੂੜ ਦੇ CJI ਬਣਨ ਤੋਂ ਬਾਅਦ ਸੁਪਰੀਮ ਕੋਰਟ ਦੇ ਕੰਮ ‘ਚ ਤੇਜੀ, 37 ਦਿਨਾਂ ‘ਚ 6,844 ਕੇਸਾਂ ਦਾ ਕੀਤਾ ਨਿਪਟਾਰਾ
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਪੇਨਾਮਾਲੁਰੂ ਥਾਣਾ ਖੇਤਰ ਦੇ ਅਧੀਨ ਹੋਈ ਸੀ। ਇਸ ਖੇਤਰ ਨੇੜੇ ਭੀਖ ਮੰਗਣ ਵਾਲੀ ਔਰਤ ਨਾਲ 3 ਦਿਨਾਂ ਤੱਕ ਤਿੰਨ ਦੋਸ਼ੀਆਂ ਵੱਲੋਂ ਬਲਾਤਕਾਰ ਕੀਤਾ ਗਿਆ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਤਿੰਨਾਂ ਦੋਸ਼ੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਰਹੀ ਹੈ। ਇਸ ਘਟਨਾ ਸਬੰਧੀ ਹੋਰ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: