ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਲਈ ਨਿੱਜੀ ਤੇ ਸਰਕਾਰੀ ਹਸਪਤਾਲਾਂ ਨੂੰ 36 ਕਰੋੜ ਤੋਂ ਵਧ ਦੀ ਰਕਮ ਜਾਰੀ ਕੀਤੀ ਹੈ।
ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਇਹ ਰਕਮ ਪੰਜਾਬ ਸਣੇ ਦੇਸ਼ ਭਰ ਦੇ ਹੋਰਨਾਂ ਸੂਬਿਆਂ ਵਿਚ ਸਥਿਤ ਹਸਪਤਾਲਾਂ ਨੂੰ ਜਾਰੀ ਕੀਤੀ ਗਈ ਹੈ ਜਿਥੇ ਪੰਜਾਬ ਦੇ ਲਾਭਪਾਤਰੀ ਮਰੀਜ਼ਾਂ ਦਾ ਇਸ ਸਕੀਮ ਅਧੀਨ ਮੁਫਤ ਇਲਾਜ ਕੀਤਾ ਗਿਆ ਹੈ। ਹੁਣੇ ਜਿਹੇ 7 ਦਸੰਬਰ 2022 ਨੰ 20 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਕੁੱਲ 36 ਕਰੋੜ ਰੁਪਏ ਤੋਂ ਵਧ ਦੀ ਰਕਮ ਵਿਚੋਂ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਨੂੰ 20.35 ਕਰੋੜ ਤੇ ਸਰਕਾਰੀ ਹਸਪਤਾਲਾਂ ਨੂੰ 15.76 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਸਿਹਤ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਅਧੀਨ ਪਿਛਲੇ 3 ਸਾਲਾਂ ਤੋਂ ਲਗਭਗ 44.04 ਲੱਖ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 1618 ਕਰੋੜ ਰੁਪਏ ਤੋਂ ਵਧ ਦੀ ਲਾਗਤ ਨਾਲ ਲਗਭਗ 13.60 ਲੱਖ ਦਾ ਇਲਾਜ ਕਰਨ ਦੇ ਨਾਲ-ਨਾਲ ਲਗਭਗ 80 ਲੱਖ ਸਿਹਤ ਬੀਮਾ ਕਾਰਡ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਹਰਿਆਣਾ ਵਿਚ ਹੁਣ ਵਿਆਹ ਲਈ ਧਰਮ ਪਰਿਵਰਤਨ ਦੀ ਇਜਾਜ਼ਤ ਨਹੀਂ, ਖੱਟਰ ਸਰਕਾਰ ਦਾ ਨਵਾਂ ਕਾਨੂੰਨ ਲਾਗੂ
ਪੰਜਾਬ ਸਰਕਾਰ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਕਲੇਮ ਕੀਤੀ ਗਈ ਰਕਮ ਦੀ ਸਮੇਂ ‘ਤੇ ਅਦਾਇਗੀ ਲਈ ਵਚਨਬੱਧ ਹੈ। ਉੁਨ੍ਹਾਂ ਕਿਹਾ ਕਿ ਯੋਗ ਲਾਭਪਾਤਰੀ ਕਾਰਡ ਬਣਾਉਣ ਲਈ ਨੇੜਲੇ ਸੂਚੀਬੱਧ/ਸਰਕਾਰੀ ਹਸਪਤਾਲ, ਸੀਐੱਸਸੀ ਕੇਂਦਰ ਜਾਂ ਸੇਵਾ ਕੇਂਦਰਾਂ ‘ਤੇ ਜਾ ਸਕਦੇ ਹਨ ਤੇ ਸਕੀਮ ਅਧੀਨ ਆਪਣੀ ਯੋਗਤਾ ਦੀ ਜਾਂਚ ਲਈ ਵਿਭਾਗ ਦੀ ਵੈੱਬਸਾਈਟ www.sha.punjab.gov.in ‘ਤੇ ਪਹੁੰਚ ਕਰ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: