ਸਲੋਕ ਮ: ੩ ॥
ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥
ਮਨੁੱਖ ਸ਼ਰਾਬ ਨਾਲ ਭਰਿਆ ਹੋਇਆ ਭਾਂਡਾ ਲਿਆਉਂਦਾ ਹੈ ਜਿਸ ਵਿਚੋਂ ਹੋਰ ਆ ਕੇ ਪਿਆਲਾ ਭਰ ਲੈਂਦਾ ਹੈ। ਪਰ (ਸ਼ਰਾਬ) ਜਿਸ ਦੇ ਪੀਤਿਆਂ ਅਕਲ ਦੂਰ ਹੋ ਜਾਂਦੀ ਹੈ ਤੇ ਬਕਣ ਦਾ ਜੋਸ਼ ਆ ਚੜ੍ਹਦਾ ਹੈ, ਆਪਣੇ ਪਰਾਏ ਦੀ ਪਛਾਣ ਨਹੀਂ ਰਹਿੰਦੀ, ਮਾਲਕ ਵੱਲੋਂ ਧੱਕੇ ਪੈਂਦੇ ਹਨ, ਜਿਸ ਦੇ ਪੀਤਿਆਂ ਖਸਮ ਵਿਸਰਦਾ ਹੈ ਤੇ ਦਰਗਾਹ ਵਿਚ ਸਜ਼ਾ ਮਿਲਦੀ ਹੈ, ਐਸਾ ਚੰਦਰਾ ਸ਼ਰਾਬ, ਜਿਥੋਂ ਤਕ ਵੱਸ ਚੱਲੇ ਕਦੇ ਨਹੀਂ ਪੀਣਾ ਚਾਹੀਦਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪ੍ਰਭੂ ਦੀ ਮੇਹਰ ਦੀ ਨਜ਼ਰ ਨਾਲ ‘ਨਾਮ’-ਰੂਪ ਨਸ਼ਾ (ਉਸ ਮਨੁੱਖ ਨੂੰ) ਮਿਲਦਾ ਹੈ, ਜਿਸ ਨੂੰ ਗੁਰੂ ਆ ਕੇ ਮਿਲ ਪਏ। ਐਸਾ ਮਨੁੱਖ ਸਦਾ ਮਾਲਕ ਦੇ (ਨਾਮ ਦੇ) ਰੰਗ ਵਿਚ ਰਹਿੰਦਾ ਹੈ ਤੇ ਦਰਗਾਹ ਵਿਚ ਉਸ ਨੂੰ ਥਾਂ (ਭਾਵ, ਇੱਜ਼ਤ) ਮਿਲਦੀ ਹੈ ॥੧॥
Shalok, Third Mehl: One person brings a full bottle, and another fills his cup. Drinking the wine, his intelligence departs, and madness enters his mind; he cannot distinguish between his own and others, and he is struck down by his Lord and Master. Drinking it, he forgets his Lord and Master, and he is punished in the Court of the Lord. Do not drink the false wine at all, if it is in your power. O Nanak, the True Guru comes and meets the mortal; by His Grace, one obtains the True Wine. He shall dwell forever in the Love of the Lord Master, and obtain a seat in the Mansion of His Presence. ||1||