ਲੁਧਿਆਣਾ ਦੇ ਪਿੰਡ ਸਾਹਨੇਵਾਲ ਵਿੱਚ ਇੱਕ ਬੰਦੇ ਨੇ ਆਪਣੀ ਪਤਨੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ, ਜਿਸ ਤੋਂ ਬਾਅਦ ਦੋਸ਼ੀ ਨੇ ਲਾਸ਼ ਨੂੰ ਲੁਧਿਆਣਾ-ਮਾਲੇਰਕੋਟਲਾ ਰੋਡ ‘ਤੇ ਨਹਿਰ ਦੇ ਪੁਲ ਕੋਲ ਸੁੰਨਸਾਨ ਜਗ੍ਹਾ ‘ਤੇ ਸੁੱਟ ਦਿੱਤਾ। ਲਾਸ਼ ਸੁੱਟਣ ਤੋਂ ਬਾਅਦ ਦੋਸ਼ੀ ਨੇ ਪੁਲਿਸ ਨੂੰ ਫੋਨ ਕੀਤਾ ਅਤੇ ਕਿਹਾ ਕਿ ਕਾਰ ‘ਚ ਸਵਾਰ ਬਦਮਾਸ਼ਾਂ ਨੇ ਉਸ ਦੀ ਪਤਨੀ ਨੂੰ ਅਗਵਾ ਕਰ ਲਿਆ ਹੈ।
ਇਸ ਮਗਰੋਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬੰਦੇ ਤੋਂ ਪੁੱਛਗਿੱਛ ਕੀਤੀ। ਪੁਲਿਸ ਨੂੰ ਉਕਤ ਵਿਅਕਤੀ ‘ਤੇ ਸ਼ੱਕ ਹੋਣ ‘ਤੇ ਉਸ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਗਈ। ਜਿਸ ਤੋਂ ਬਾਅਦ ਵਿਅਕਤੀ ਨੇ ਪੁਲਿਸ ਦੇ ਸਾਹਮਣੇ ਆਪਣੀ ਪਤਨੀ ਦੇ ਕਤਲ ਦੀ ਗੱਲ ਕਬੂਲੀ। ਮ੍ਰਿਤਕਾ ਦਾ ਨਾਂ ਅਜੇਪਾਲ ਕੌਰ ਹੈ। ਥਾਣਾ ਸਾਹਨੇਵਾਲ ਦੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਲੁਧਿਆਣਾ ਪੁਲਿਸ ਇਸ ਮਾਮਲੇ ਵਿੱਚ ਪ੍ਰੈੱਸ ਕਾਨਫਰੰਸ ਵੀ ਕਰੇਗੀ।
ਮੁਲਜ਼ਮ ਦੀ ਪਛਾਣ ਜੈਦੇਵ ਜਾਟਵ ਵਾਸੀ ਪਿੰਡ ਟਿੱਬਾ ਵਜੋਂ ਹੋਈ ਹੈ। ਉਸ ਨੇ ਦੱਸਿਆ ਕਿ ਉਸ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦਾ ਕਿਸੇ ਨਾਲ ਅਫੇਅਰ ਚੱਲ ਰਿਹਾ ਹੈ। ਜਿਸ ਕਾਰਨ ਉਸ ਨੇ ਉਸ ਦਾ ਕਤਲ ਕਰ ਦਿੱਤਾ। ਇਸ ਲਈ ਕਿਸੇ ਨੂੰ ਉਸ ‘ਤੇ ਸ਼ੱਕ ਨਾ ਹੋਵੇ, ਉਸ ਨੇ ਅਗਵਾ ਕਰਨ ਦੀ ਝੂਠੀ ਕਹਾਣੀ ਰਚੀ।
ਇਸ ਲਈ ਉਸ ਨੇ ਪੁਲਿਸ ਨੂੰ ਫੋਨ ਕਰਕੇ ਦੱਸਿਆ ਕਿ ਉਹ ਆਪਣੀ ਪਤਨੀ ਅਜੈਪਾਲ ਕੌਰ ਨਾਲ ਸਾਈਕਲ ’ਤੇ ਹਿਮਾਚਲ ਸਥਿਤ ਮਾਤਾ ਚਿੰਤਪੁਰਨੀ ਮੰਦਰ ਦੇ ਦਰਸ਼ਨਾਂ ਲਈ ਜਾ ਰਿਹਾ ਸੀ। ਜਦੋਂ ਉਹ ਕੋਹਾੜਾ ਨੇੜੇ ਪਹੁੰਚੇ ਤਾਂ ਬਦਮਾਸ਼ਾਂ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ। ਬਦਮਾਸ਼ ਉਸ ਦੀ ਪਤਨੀ ਨੂੰ ਕਾਰ ‘ਚ ਬਿਠਾ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ : PAK ‘ਚ ਹੰਗਾਮਾ, ਇਮਰਾਨ ਖਾਨ ਦੀ ਔਰਤ ਨਾਲ ਫੋਨ ‘ਤੇ ‘ਗੰਦੀ ਬਾਤ’ ਕਰਦਿਆਂ ਦੀ ਆਡੀਓ ਵਾਇਰਲ
ਇਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ। ਜਦੋਂ ਜੈਦੇਵ ਵਾਰ-ਵਾਰ ਆਪਣੇ ਬਿਆਨ ਬਦਲਣ ਲੱਗਾ ਤਾਂ ਪੁਲਿਸ ਨੂੰ ਸ਼ੱਕ ਹੋਇਆ। ਸਖ਼ਤੀ ਨਾਲ ਪੁੱਛਗਿੱਛ ਕਰਨ ’ਤੇ ਮੁਲਜ਼ਮ ਨੇ ਸਾਰੀ ਗੱਲ ਦੱਸੀ, ਜਿਸ ਤੋਂ ਬਾਅਦ ਪੁਲਸ ਨੇ ਔਰਤ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਭੇਜ ਦਿੱਤਾ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: