ਪੰਜਾਬ ਸਰਕਾਰ ਦਾ ਮੁੱਖ ਏਜੰਡਾ ਸੂਬੇ ਦੇ ਸਿਹਤ ਤੇ ਸਿੱਖਿਆ ਦੇ ਮਿਆਰ ਨੂੰ ਵਿਸਵ ਪੱਧਰੀ ਬਣਾਉਣਾ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਕ ਅਹਿਮ ਫੈਸਲਾ ਲੈਂਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਕਿਸੇ ਵੀ ਸਰਕਾਰੀ ਸਕੂਲ ਜਾਂ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ।
ਊਰਜਾ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦਿੱਲੀ ਵਿਚ ਕੇਜਰੀਵਾਲ ਸਰਕਾਰ ਵੱਲੋਂ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਕੀਤੇ ਗਏ ਕ੍ਰਾਂਤੀਕਾਰੀ ਸੁਧਾਰਾਂ ਦੀ ਤਰਜ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪੱਧਰ ਦਾ ਕੋਈ ਅਧਿਕਾਰੀ ਆਪਣੇ ਪੱਧਰ ‘ਤੇ ਕਿਸੇ ਸਰਕਾਰੀ ਸਿਹਤ ਜਾਂ ਸਿੱਖਿਆ ਸੰਸਥਾ ਦਾ ਬਿਜਲੀ ਕੁਨੈਕਸ਼ਨ ਕੱਟਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਦਿੱਲੀ ਤੋਂ ਨਸ਼ਾ ਲਿਆ ਕੇ ਚੰਡੀਗੜ੍ਹ ‘ਚ ਵੇਚਣ ਵਾਲਾ ਕਾਬੂ, 276 ਗ੍ਰਾਮ ਹੈਰੋਇਨ ਵੀ ਬਰਾਮਦ
ਜ਼ਿਕਰਯੋਗ ਹੈ ਕਿ ਕਪੂਰਥਲਾ ਜ਼ਿਲ੍ਹੇ ਵਿਚ ਜੇਈ ਪੱਧਰ ਦੇ ਇਕ ਅਧਿਕਾਰੀ ਨੇ ਆਪਣੇ ਪੱਧਰ ‘ਤੇ ਨਿੱਜੀ ਕਾਰਨਾਂ ਤੋਂ 7 ਸਰਕਾਰੀ ਸਕੂਲਾਂ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਸੀ। ਉਸ ਖਿਲਾਫ ਕਾਰਵਾਈ ਕਰਕੇ ਉਨ੍ਹਾਂ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ ਤੇ ਚਾਰਜਸ਼ੀਟ ਵੀ ਜਾਰੀ ਕੀਤੀ ਜਾ ਚੁੱਕੀ ਹੈ। ਭਵਿੱਖ ਵਿਚ ਜੇਕਰ ਕੋਈ ਅਧਿਕਾਰੀ ਅਜਿਹਾ ਕਰਨ ਵਿਚ ਕੁਤਾਹੀ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: