ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਚਾਨਕ ਦਿੱਲੀ ਏਅਰਪੋਰਟ ‘ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਪੰਜਾਬੀਆਂ ਨਾਲ ਗੱਲਬਾਤ ਕੀਤੀ। CM ਮਾਨ ਨੇ ਲੋਕਾਂ ਨੂੰ ਏਅਰਪੋਰਟ ‘ਤੇ ਆ ਰਹੀਆਂ ਮੁਸ਼ਕਲਾਂ ਬਾਰੇ ਪੁੱਛਿਆ। ਇਸੇ ਦੌਰਾਨ ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਨੂੰ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਏਅਰਪੋਰਟ ‘ਤੇ ਪੰਜਾਬ ਹੈਲਪ ਡੈਸਕ ਸਥਾਪਤ ਕਰਨਗੇ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਦੀ ਮਹਿਲਾ ਸਰਪੰਚ ਨੂੰ ਕੀਤਾ ਗ੍ਰਿਫਤਾਰ
ਦੱਸ ਦੇਈਏ ਕਿ ਪਿਛਲੇ ਦਿਨੀਂ ਮਾਨਯੋਗ ਪੰਜਾਬ ਸਰਕਾਰ ਨੇ ਪੰਜਾਬ ਦੀਆਂ ਵੋਲਵੋ ਬੱਸਾਂ ਨੂੰ ਦਿੱਲੀ ਏਅਰਪੋਰਟ ਤੱਕ ਚਲਾਉਣ ਦਾ ਫੈਸਲਾ ਕੀਤਾ ਸੀ। ਉਦੋਂ ਤੋਂ ਬੱਸ ਸੇਵਾ ਲਗਾਤਾਰ ਜਾਰੀ ਹੈ। CM ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਤੋਂ ਪੰਜਾਬ ਦੀ ਦਿੱਲੀ ਲਈ ਚਲਾਈ ਗਈ ਵੋਲਵੋ ਬੱਸ ਸੇਵਾ ਬਾਰੇ ਫੀਡਬੈਕ ਵੀ ਲਿਆ। ਇਸਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਉਹ ਜਲਦੀ ਹੀ ਏਅਰਪੋਰਟ ‘ਤੇ ਪੰਜਾਬ ਹੈਲਪ ਡੈਸਕ ਦੀ ਸਥਾਪਨਾ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: