ਸ਼ਰਧਾ ਵਾਕਰ ਕਤਲ ਕੇਸ ਦੇ ਦੋਸ਼ੀ ਆਫਤਾਬ ਪੂਨਾਵਾਲ ਨੇ ਆਪਣੀ ਜ਼ਮਾਨਤ ਪਟੀਸ਼ਨ ਨੂੰ ਵਾਪਸ ਲੈ ਲਿਆ ਹੈ। ਆਫਤਾਬ ਦੇ ਵਕੀਲ ਨੇ ਵੀਰਵਾਰ ਨੂੰ ਅਦਾਲਤ ‘ਚ ਦੱਸਿਆ ਕਿ ਪਟੀਸ਼ਨ ਗਲਤ ਜਾਣਕਾਰੀ ਕਾਰਨ ਦਾਇਰ ਕੀਤੀ ਗਈ ਸੀ। ਜਿਸ ਲਈ ਅਦਾਲਤ ਨੇ ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਦਿੱਲੀ ਪੁਲਿਸ ਨੇ ਅਦਾਲਤ ਵਿੱਚ ਕਿਹਾ ਕਿ ਆਫਤਾਬ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ।
ਆਫਤਾਬ ਨੇ 17 ਦਸੰਬਰ ਨੂੰ ਅਦਾਲਤ ਨੂੰ ਦੱਸਿਆ ਕਿ ਉਹ ਜ਼ਮਾਨਤ ਦੀ ਅਰਜ਼ੀ ਦਾਇਰ ਨਹੀਂ ਕਰਨਾ ਚਾਹੁੰਦਾ। ਦੱਸ ਦੇਈਏ ਕਿ ਆਫਤਾਬ ਦੀ ਜ਼ਮਾਨਤ ਦੀ ਅਰਜ਼ੀ ਉਸ ਦੇ ਵਕੀਲ ਦੀ ਤਰਫੋਂ ਦਾਇਰ ਕੀਤੀ ਗਈ ਸੀ, ਜਿਸ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਇਸ ਦੇ ਲਈ ਆਫਤਾਬ ਦੀ ਸਹਿਮਤੀ ਜ਼ਰੂਰੀ ਹੈ। ਆਫਤਾਬ ਨੇ ਆਪਣੇ ਵਕੀਲ ਨਾਲ ਗੱਲ ਕਰਨ ਤੋਂ ਬਾਅਦ ਜ਼ਮਾਨਤ ਦੀ ਅਰਜ਼ੀ ਵਾਪਸ ਲੈ ਲਈ। ਇਸ ‘ਤੋਂ ਬਾਅਦ ਜਸਟਿਸ ਵਰਿੰਦਾ ਕੁਮਾਰੀ ਨੇ ਕਿਹਾ ਕਿ ਜਦੋਂ ਤੱਕ ਆਫਤਾਬ ਸਹਿਮਤ ਨਹੀਂ ਹੁੰਦਾ, ਅਰਜ਼ੀ ਪੈਂਡਿੰਗ ਰਹੇਗੀ। ਅਦਾਲਤ ਨੇ ਪਟੀਸ਼ਨ ਨੂੰ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ ਅਤੇ ਮਾਮਲੇ ਦੀ ਸੁਣਵਾਈ ਖਾਰਜ ਕਰ ਦਿੱਤੀ।
ਇਹ ਵੀ ਪੜ੍ਹੋ : ਰਾਹੁਲ ਦਾ ਮਾਂਡਵੀਆ ਨੂੰ ਕੋਰਾ ਜਵਾਬ, ‘ਨਹੀਂ ਰੁਕੇਗੀ ‘ਭਾਰਤ ਜੋੜੋ ਯਾਤਰਾ’ ਕੋਰੋਨਾ ਦੇ ਸਾਰੇ ਬਹਾਨੇ ਏ’
ਸ਼ਰਧਾ ਦੇ ਪਿਤਾ ਦੀ ਵਕੀਲ ਸੀਮਾ ਕੁਸ਼ਵਾਹਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜੇ ਚਾਰਜਸ਼ੀਟ ਦਾਖਲ ਨਹੀਂ ਕੀਤੀ ਗਈ ਹੈ ਪਰ ਆਫਤਾਬ ਦੀ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਹੈ। ਇਹ ਅਰਜ਼ੀ ਆਫਤਾਬ ਦੀ ਸਹਿਮਤੀ ਤੋਂ ਬਿਨਾਂ ਦਾਇਰ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੁਲੀਸ 90 ਦਿਨਾਂ ਦੇ ਅੰਦਰ ਚਾਰਜਸ਼ੀਟ ਦਾਖ਼ਲ ਕਰੇਗੀ। ਮੈਨੂੰ ਉਮੀਦ ਹੈ ਕਿ ਜਾਂਚ ਜਲਦੀ ਪੂਰੀ ਹੋ ਜਾਵੇਗੀ। ਇਹ ਵੀ ਪੜ੍ਹੋਇਸਦੇ ਨਾਲ ਹੀ ਸ਼ਰਧਾ ਦੇ ਪਿਤਾ ਵਿਕਾਸ ਵਾਕਰ ਨੇ ਕਿਹਾ ਕਿ ਇਹ ਆਫਤਾਬ ਹੀ ਸੀ ਜਿਸ ਨੇ ਮੇਰੀ ਬੇਟੀ ਦਾ ਬੇਰਹਿਮੀ ਨਾਲ ਕਤਲ ਕੀਤਾ ਸੀ। ਆਫਤਾਬ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਮੈਂ ਚਾਹੁੰਦਾ ਹਾਂ ਕਿ ਉਸਨੂੰ ਫਾਂਸੀ ਦਿੱਤੀ ਜਾਵੇ। ਜੋ ਮੇਰੀ ਧੀ ਨਾਲ ਹੋਇਆ ਉਹ ਕਿਸੇ ਨਾਲ ਨਾ ਹੋਵੇ।
ਵੀਡੀਓ ਲਈ ਕਲਿੱਕ ਕਰੋ -: