ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਰਾਜਨ ਗਰਗ ਅਤੇ ਦਿਹਾਤੀ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਦੀ ਤਾਜਪੋਸ਼ੀ ਲਈ ਵਿਸ਼ੇਸ਼ ਤੌਰ ‘ਤੇ ਬਠਿੰਡਾ ਪੁੱਜੇ। ਵਿਰੋਧੀਆਂ ਦੀ ਅਲੋਚਨਾ ਕਰਦੇ ਹੋਏ ਉਨ੍ਹਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਏ ਦਿੱਗਜ ਨੇਤਾ ਦਾ ਨਾਂ ਲੈ ਕੇ ਨਿਸ਼ਾਨਾ ਵਿੰਨ੍ਹਿਆ।
ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਾਂਗਰਸ ਦੀ ਪਿੱਠ ਵਿੱਚ ਛੁਰਾ ਮਾਰ ਕੇ ਭਾਜਪਾ ਵਿੱਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਚੋਣਾਂ ਲੜ ਕੇ ਦੋਖੋ, ਮੈਂ ਉਨ੍ਹਾਂ ਖ਼ਿਲਾਫ਼ ਚੋਣ ਲੜਾਂਗਾ।
ਰਾਜਾ ਵੜਿੰਗ ਨੇ ਕਿਹਾ ਕਿ ਮੈਂ ਹਰ ਧਰਮ ਦਾ ਸਤਿਕਾਰ ਕਰਦਾ ਹਾਂ ਪਰ ਖਾਲਿਸਤਾਨ ਦਾ ਵਿਰੋਧ ਕਰਦਾ ਹਾਂ। ਉਨ੍ਹਾਂ ਕਿਹਾ ਕਿ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਰਾਹੁਲ ਗਾਂਧੀ ਦੀ ਚੋਣ ਮੁਹਿੰਮ ਪੰਜਾਬ ਵਿੱਚ ਦਾਖਲ ਹੋਣ ਜਾ ਰਹੀ ਹੈ, ਜਿਸ ਦਾ ਕਾਂਗਰਸ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ। ਕੇਂਦਰ ਸਰਕਾਰ ਕੋਰੋਨਾ ਦੇ ਬਹਾਨੇ ਭਾਰਤ ਜੋੜੋ ਯਾਤਰਾ ਨੂੰ ਰੋਕਣਾ ਚਾਹੁੰਦੀ ਹੈ ਕਿਉਂਕਿ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਤੋਂ ਡਰਦਾ ਹੈ। ਪੰਜਾਬ ‘ਚ ਹੁਣ ਕੋਰੋਨਾ ਦਾ ਕੋਈ ਡਰ ਨਹੀਂ ਹੈ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਖਿਲਾਫ਼ ਨੇਜ਼ਲ ਵੈਕਸੀਨ ਨੂੰ ਮਨਜ਼ੂਰੀ, ਮਾਂਡਵੀਆ ਨੇ ਸੰਸਦ ‘ਚ ਦੱਸੀ ਸਰਕਾਰ ਦੀ ਤਿਆਰੀ
ਦੱਸ ਦੇਈਏ ਕਿ ਕੋਰੋਨਾ ਦੇ ਵਧਦੇ ਖਤਰੇ ਵਿਚਾਲੇ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਭਾਰਤ ਜੋੜੋ ਯਾਤਰਾ ਰੋਕਣ ਜਾਂ ਕੋਰੋਨਾ ਪ੍ਰੋਟੋਕਾਲਾਂ ਦੀ ਪਾਲਣਾ ਕਰਨ ਲਈ ਕਿਹਾ ਸੀ, ਜਿਸ ‘ਤੇ ਰਾਹੁਲ ਨੇ ਸਾਫ ਇਨਕਾਰ ਕਰ ਦਿੱਤਾ ਕਿ ਉਹ ਯਾਤਰਾ ਨਹੀਂ ਰੋਕਣਗੇ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੱਲੋਂ ਲਿਖੇ ਪੱਤਰ ‘ਤੇ ਪ੍ਰਤੀਕਿਰਿਆ ਦਿੰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ‘ਭਾਰਤ ਜੋੜੋ ਯਾਤਰਾ’ ਨੂੰ ਰੋਕਣ ਲਈ ਬਹਾਨੇ ਲੱਭ ਰਹੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਮੈਨੂੰ ਯਾਤਰਾ ਰੋਕਣ ਲਈ ਚਿੱਠੀ ਲਿਖੀ ਗਈ ਸੀ ਕਿ ਯਾਤਰਾ ਬੰਦ ਕਰੋ ਕੋਵਿਡ ਆ ਰਿਹਾ ਹੈ। ਰਾਹੁਲ ਗਾਂਧੀ ਨੇ ਕਿਹਾ ਯਾਤਰਾ ਰੋਕਣ ਦਾ ਬਹਾਨਾ ਬਣਾਇਆ ਜਾ ਰਿਹਾ ਹੈ। ਤੁਸੀਂ ਜਿੰਨੀ ਮਰਜ਼ੀ ਕੋਸ਼ਿਸ਼ ਕਰੋ, ਅਸੀਂ ਟੁੱਟਣ ਵਾਲੇ ਨਹੀਂ।
ਵੀਡੀਓ ਲਈ ਕਲਿੱਕ ਕਰੋ -: