ਕੇਂਦਰੀ ਜੇਲ੍ਹ ਫਿਰੋਜ਼ਪੁਰ ਨਸ਼ੀਲੇ ਪਦਾਰਥ ਤੇ ਮੋਬਾਈਲ ਫੋਨ ਦੀ ਬਰਾਮਦਗੀ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਸੁਰਖੀਆਂ ਵਿਚ ਹੈ। ਜੇਲ੍ਹ ਤੋਂ ਮੋਬਾਈਲ ਫੋਨ ਦੇ ਮਿਲਣ ਦਾ ਸਿਲਸਿਲਾ ਜਾਰੀ ਹੈ। ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਪ੍ਰਸ਼ਾਸਨ ਨੂੰ 2 ਮੋਬਾਈਲ ਫੋਨ ਬਰਾਮਦ ਹੋਏ ਹਨ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਜੇਲ੍ਹ ਅੰਦਰ 12 ਜ਼ਰਦੇ ਦੀਆਂ ਪੂੜੀਆਂ ਵਿਚ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ ਜਿਸ ਦਾ ਭਾਰ ਲਗਭਗ 8 ਗ੍ਰਾਮ ਦੱਸਿਆ ਜਾ ਰਿਹਾ ਹੈ।
ਥਾਣਾ ਸਿਟੀ ਪੁਲਿਸ ਫਿਰੋਜ਼ਪੁਰ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ‘ਤੇ 4 ਹਵਾਲਾਤੀਆਂ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਜੇਲ੍ਹ ਤੋਂ ਮੋਬਾਈਲ ਦਾ ਮਿਲਣਾ ਜੇਲ੍ਹ ਪ੍ਰਸ਼ਾਸਨ ‘ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: