ਫਰਾਂਸ ਦੀ ਰਾਜਧਾਨੀ ਪੈਰਿਸ ‘ਚ ਇੱਕ ਬਜ਼ੁਰਗ ਵੱਲੋਂ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਰਿਪੋਰਟ ਮੁਤਾਬਕ ਫਾਇਰਿੰਗ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 3 ਗੰਭੀਰ ਰੂਪ ਨਾਲ ਜ਼ਖਮੀ ਹਨ। 69 ਸਾਲਾਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸਥਾਨਕ ਮੀਡੀਆ ਨੇ ਪੁਲਿਸ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।
ਇੱਕ ਅਧਿਕਾਰੀ ਨੇ ਦੱਸਿਆ- ਸੈਂਟਰਲ ਪੈਰਿਸ ਦੇ ਸੇਂਟ ਡੇਨਿਸ ਮਾਰਕੀਟ ਵਿੱਚ ਗੋਲੀਬਾਰੀ ਹੋਈ। ਇਸ ਘਟਨਾ ‘ਚ 4 ਲੋਕ ਜ਼ਖਮੀ ਹੋ ਗਏ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਹ ਬਾਜ਼ਾਰ ਬੰਦ ਹੈ। ਹਮਲੇ ਦੇ ਪਿੱਛੇ ਦੇ ਮਕਸਦ ਦਾ ਪਤਾ ਨਹੀਂ ਲੱਗ ਸਕਿਆ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਮਲਾਵਰ ਨੇ ਕੁਰਦਿਸ਼ ਕਮਿਊਨਿਟੀ ਸੈਂਟਰ ਨੇੜੇ ਗੋਲੀਬਾਰੀ ਕੀਤੀ। ਈਰਾਨ ਵਿੱਚ ਕੁਰਦ ਭਾਈਚਾਰੇ ਦੇ ਲੋਕ ਇੱਥੇ ਰਹਿੰਦੇ ਹਨ। ਸਾਨੂੰ ਲੱਗਦਾ ਹੈ ਕਿ ਇਹ ਨਸਲੀ ਹਮਲਾ ਹੋ ਸਕਦਾ ਹੈ। ਫਿਲਹਾਲ ਹਮਲੇ ਦਾ ਅਸਲ ਕਾਰਨ ਸਾਹਮਣੇ ਨਹੀਂ ਆਇਆ ਹੈ। ਹਮਲਾਵਰ ਬਾਰੇ ਉਨ੍ਹਾਂ ਕਿਹਾ ਕਿ ਉਹ ਫਰਾਂਸ ਦਾ ਨਾਗਰਿਕ ਹੈ ਅਤੇ ਉਸ ਵਿਰੁੱਧ ਪਹਿਲਾਂ ਹੀ ਕਤਲ ਦੀ ਕੋਸ਼ਿਸ਼ ਦੇ ਕੇਸ ਦਰਜ ਹਨ। 2016 ਅਤੇ 2021 ਵਿਚ ਉਸ ਨੇ ਕੁਝ ਲੋਕਾਂ ਦੇ ਕਤਲ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : ਮੋਦੀ ਕੈਬਨਿਟ ਦਾ ਵੱਡਾ ਫੈਸਲਾ, ਮੁਫਤ ਰਾਸ਼ਨ ਯੋਜਨਾ ਨੂੰ ਇੱਕ ਸਾਲ ਲਈ ਹੋਰ ਵਧਾਇਆ
ਇੱਕ ਸਥਾਨਕ ਵਪਾਰੀ ਨੇ ਦੱਸਿਆ- ਇੱਕ ਵਿਅਕਤੀ ਨੇ ਅਚਾਨਕ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਮੈਂ 8 ਗੋਲੀਆਂ ਦੀ ਆਵਾਜ਼ ਸੁਣੀ। ਦੇਸ਼ ਦੀ ਰਾਜਧਾਨੀ ਅਤੇ ਇੱਕ ਵੱਡੇ ਬਾਜ਼ਾਰ ਵਿੱਚ ਇਸ ਤਰ੍ਹਾਂ ਦੀ ਘਟਨਾ ਚਿੰਤਾਜਨਕ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ ਅੱਤਵਾਦੀ ਹਮਲਾ ਹੈ ਜਾਂ ਕਿਸੇ ਪਾਗਲ ਵਿਅਕਤੀ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: