ਪੰਜਾਬ ਦੇ ਲੁਧਿਆਣਾ ਜ਼ਿਲੇ ‘ਚ 5ਵੀਂ ਜਮਾਤ ਦੀ ਵਿਦਿਆਰਥਣ ਨੂੰ ਤੇਜ਼ ਰਫਤਾਰ ਥਾਰ ਨੇ ਕੁਚਲ ਦਿੱਤਾ। ਜ਼ਖ਼ਮੀ ਬੱਚੇ ਨੂੰ ਤੁਰੰਤ DMC ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਹ ਘਟਨਾ 2 ਦਿਨ ਪਹਿਲਾਂ ਸਰਾਭਾ ਨਗਰ ਦੇ ਇੱਕ ਨਿੱਜੀ ਸਕੂਲ ਦੇ ਬਾਹਰ ਵਾਪਰੀ ਸੀ। ਜਿਸ ਦੀ ਵੀਡੀਓ ਹੁਣ ਸਾਹਮਣੇ ਆਈ ਹੈ। ਫਿਲਹਾਲ ਮਹਿਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਬੱਚਾ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਸੜਕ ਪਾਰ ਕਰ ਰਿਹਾ ਸੀ। ਅਚਾਨਕ ਓਵਰ ਸਪੀਡ ਨੇ ਬੱਚੇ ਨੂੰ ਟੱਕਰ ਮਾਰ ਦਿੱਤੀ। ਥਾਰ ਔਰਤ ਚਲਾ ਰਹੀ ਸੀ। ਹਾਦਸੇ ‘ਚ ਜ਼ਖਮੀ ਹੋਏ ਬੱਚੇ ਦਾ ਨਾਂ ਸ਼੍ਰੀਸ਼ ਜੈਨ ਹੈ, ਜੋ ਕਿ ਕਿਚਲੂ ਨਗਰ ਦਾ ਰਹਿਣ ਵਾਲਾ ਹੈ। ਬੱਚੇ ਦੇ ਪਿਤਾ ਮੋਹਿਤ ਜੈਨ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸਰਾਭਾ ਨਗਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ 5ਵੀਂ ਜਮਾਤ ਵਿੱਚ ਪੜ੍ਹਦਾ ਹੈ। ਸਕੂਲ ਵਿੱਚ ਇਮਤਿਹਾਨ ਚੱਲ ਰਿਹਾ ਸੀ। ਛੁੱਟੀ ਤੋਂ ਬਾਅਦ ਉਸਦਾ ਪੁੱਤਰ ਸ਼੍ਰੀਸ਼ ਜੈਨ ਉਰਫ ਹੈਪੀ ਫੋਰਜੀਰਾ ਪਾਰਕ ਤੋਂ ਸੜਕ ਪਾਰ ਕਰ ਰਿਹਾ ਸੀ। ਇਸੇ ਦੌਰਾਨ ਕਾਲੇ ਰੰਗ ਦੇ ਥਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ STF ਦੀ ਕਾਰਵਾਈ, 56 ਕਰੋੜ ਦੀ ਹੈਰੋਇਨ ਸਣੇ 2 ਤਸਕਰ ਗ੍ਰਿਫਤਾਰ
ਦੱਸ ਦੇਈਏ ਕਿ 2 ਦਿਨਾਂ ਬਾਅਦ ਇਸ ਦਰਦਨਾਕ ਹਾਦਸੇ ਦੀ ਵੀਡੀਓ ਸਾਹਮਣੇ ਆਈ ਹੈ, ਜਿਸ ‘ਚ ਦੇਖਿਆ ਜਾ ਰਿਹਾ ਹੈ ਕਿ ਥਾਰ ਦੀ ਟੱਕਰ ਤੋਂ ਬਾਅਦ ਵਿਦਿਆਰਥੀ ਕਈ ਫੁੱਟ ਦੂਰ ਡਿੱਗ ਗਿਆ। ਹਾਦਸੇ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਬੱਚੇ ਨੂੰ ਹਸਪਤਾਲ ਪਹੁੰਚਾਇਆ। ਇਸ ਦੁਰਘਟਨਾ ਸਬੰਧੀ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਥਾਰ ਚਾਲਾਕ ਔਰਤ ਰਣਜੀਤ ਕੌਰ ਉਰਫ਼ ਪ੍ਰੀਤ ਧਨੋਆ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਹਾਦਸੇ ਨੂੰ ਲੈ ਕੇ ਅਗਲੇਰੀ ਕਾਰਵਾਈ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “























