ਹਿਮਾਚਲ ਦੇ ਕੁੱਲੂ ਕਸਬੇ ਮਨਾਲੀ ‘ਚ ਪੁਲਿਸ ਨੇ ਚਿਟਾ ਤਸਕਰੀ ਦੇ ਦੋਸ਼ ‘ਚ ਪੰਜਾਬ ਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਸਬੰਧੀ ਉਸ ਨੂੰ ਅਦਾਲਤ ‘ਚ ਪੇਸ਼ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਵਿਅਕਤੀ ਸਿਮਸਾ ਦੇ ਮਨਾਲੀ ਸਥਿਤ ਹੋਟਲ ਸਮਰਵਿਲਾ ਕਾਟੇਜ ਵਿਖੇ ਰਹਿ ਰਿਹਾ ਸੀ। ਪੁਲਿਸ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ ਹੋਟਲ ਵਿਚ ਰਹੇ ਪਲਵਿੰਦਰ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪਿੰਡ ਪਲਾਸੌਰ ਡਾਕਖਾਨਾ ਤਹਿਸੀਲ ਤੇ ਜ਼ਿਲ੍ਹਾ ਤਰਨਤਾਰਨ ਪੰਜਾਬ ਦੇ ਕਬਜ਼ੇ ‘ਚੋਂ 49 ਗ੍ਰਾਮ ਚੂਰਾ ਪੋਸਤ ਬਰਾਮਦ ਹੋਇਆ ਹੈ। DSP ਮਨਾਲੀ ਹੇਮਰਾਜ ਵਰਮਾ ਨੇ ਦੱਸਿਆ ਕਿ ਚਿਟਾ ਤਸਕਰੀ ਦੇ ਦੋਸ਼ ਵਿੱਚ ਕਾਬੂ ਕੀਤੇ ਵਿਅਕਤੀ ਖ਼ਿਲਾਫ਼ NDPS ਐਕਟ ਦੀ ਧਾਰਾ 21 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪਟਿਆਲਾ ਜੇਲ੍ਹ ਤੋਂ ਕੈਦੀ ਤੋਂ ਹੈਰੋਇਨ ਬਰਾਮਦ, LED ‘ਚ ਲੁਕਾਏ ਹੋਏ ਮੋਬਾਈਲ ਤੇ ਸਿਮ ਕਾਰਡ ਵੀ ਮਿਲੇ
ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਕੁੱਲੂ ਜ਼ਿਲੇ ‘ਚ ਨਸ਼ਾ ਤਸਕਰੀ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਜਿਸ ਕਰਕੇ ਪੁਲਿਸ ਵੱਲੋਂ ਜਾਂਚ ਵਧ ਦਿੱਤੀ ਗਈ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਕਈ ਤਸਕਰਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ। ਕੁੱਲੂ ਦੇ ਸੀਨੀਅਰ ਪੁਲਿਸ ਗੁਰਦੇਵ ਸ਼ਰਮਾ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਇਸ ਲਈ ਵਿਸ਼ੇਸ਼ ਮੁਹਿੰਮ ਵੀ ਚਲਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: