ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਵੱਖ-ਵੱਖ ਸਕੀਮਾਂ ਦਾ ਲਾਭ ਦੇਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ‘ਕਮਿਊਨਿਟੀ-ਬੇਸਡ ਈਵੈਂਟ ਸਕੀਮ’ ਤਹਿਤ ਮਿਲਣ ਵਾਲਾ ਮਾਣ ਭੱਤਾ ਜਿਹੜਾ ਕਿ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਬਾਲ ਵਿਕਾਸ ਅਤੇ ਪ੍ਰੋਜੈਕਟ ਅਫ਼ਸਰਾਂ ਰਾਹੀਂ ਮਿਲਦਾ ਸੀ, ਉਸ ਵਿੱਚ ਜ਼ਿਆਦਾ ਸਮਾਂ ਲੱਗਦਾ ਸੀ। ਇਸੇ ਦੇ ਮੱਦੇਨਜ਼ਰ ਮਾਨ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਇਹ ਭੱਤਾ ਹੁਣ ਆਂਗਣਵਾੜੀ ਵਰਕਰਾਂ ਦੇ ਬੈਂਕ ਖਾਤਿਆਂ ਵਿਚ ਸਿੱਧਾ ਟਰਾਂਸਫਰ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਆਂਗਣਵਾੜੀ ਯੂਨੀਅਨਾਂ ਦੀ ਵੀ ਮੁੱਖ ਮੰਗ ਹੈ। ਬਲਜੀਤ ਕੌਰ ਨੇ ਦੱਸਿਆ ਕਿ ‘ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ’ ਤਹਿਤ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ 5000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਸਹਾਇਤਾ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ : ‘ਬਿਨਾਂ ਚਾਰਜ ਕੈਂਸਲ ਤੇ ਰਿਸ਼ੈਡਿਊਲ ਕਰੋ ਫਲਾਈਟ’, Air India ਨੇ ਸ਼ੁਰੂ ਕੀਤੀ ‘FogCare’ ਸਰਵਿਸ
ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਇਸ ਸਕੀਮ ਤਹਿਤ ਪ੍ਰਾਪਤ ਹੋਈ ਰਾਸ਼ੀ ਵੀ ਤੇਜ਼ੀ ਨਾਲ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਵੇਗੀ। ਇਸ ਫੈਸਲੇ ਨਾਲ ਲਾਭਪਾਤਰੀਆਂ ਨੂੰ ਰਾਸ਼ੀ ਪਾਰਦਰਸ਼ੀ ਅਤੇ ਤੇਜ਼ੀ ਨਾਲ ਪਹੁੰਚਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: