ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਚੰਡੀਗੜ੍ਹ ਤੇ ਪੰਜਾਬ ਵਿੱਚ ਐਤਵਾਰ ਦਾ ਦਿਨ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਠੰਡਾ ਦਿਨ ਰਿਕਾਰਡ ਕੀਤਾ ਗਿਆ । ਸਾਲ 2020 ਤੋਂ ਬਾਅਦ ਹੁਣ ਔਸਤ ਵੱਧ ਤੋਂ ਵੱਧ ਤਾਪਮਾਨ 11 ਡਿਗਰੀ ਦਰਜ ਕੀਤਾ ਗਿਆ । ਪੰਜਾਬ ਵਿੱਚ ਬਠਿੰਡਾ ਸਭ ਤੋਂ ਠੰਡਾ ਜ਼ਿਲ੍ਹਾ ਰਿਹਾ। ਇੱਥੇ ਦਿਨ ਦਾ ਤਾਪਮਾਨ 9 ਡਿਗਰੀ ਜਦਕਿ ਘੱਟੋ-ਘੱਟ ਤਾਪਮਾਨ 3 ਡਿਗਰੀ ਰਿਹਾ । ਮੋਗਾ ਵਿੱਚ ਵੱਧ ਤੋਂ ਵੱਧ ਤਾਪਮਾਨ 9.2 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 2.2 ਡਿਗਰੀ ਤੱਕ ਚਲਾ ਗਿਆ । ਉੱਥੇ ਹੀ ਦਿਨ-ਰਾਤ ਦੇ ਤਾਪਮਾਨ ਵਿੱਚ ਸਿਰਫ਼ 5 ਤੋਂ 7 ਡਿਗਰੀ ਦਾ ਹੀ ਫ਼ਰਕ ਰਹਿ ਗਿਆ ਹੈ।
ਮੌਸਮ ਵਿਭਾਗ ਚੰਡੀਗੜ੍ਹ ਨੇ ਚੇਤਾਵਨੀ ਦਿੱਤੀ ਹੈ ਕਿ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ 28 ਦਸੰਬਰ ਤੱਕ ਮੌਸਮ ਅਜਿਹਾ ਹੀ ਰਹੇਗਾ । 29 ਦਸੰਬਰ ਨੂੰ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ। ਇਸ ਦੌਰਾਨ ਕੜਾਕੇ ਦੀ ਠੰਡ ਤੋਂ ਰਾਹਤ ਮਿਲਣ ਦੀ ਉਮੀਦ ਹੈ। 28 ਦਸੰਬਰ ਦੀ ਰਾਤ ਨੂੰ ਇੱਕ ਵੈਸਟਰਨ ਡਿਸਟਰਬੈਂਸ ਫਿਰ ਤੋਂ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਅਸਰ 29 ਤਰੀਕ ਨੂੰ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ: ਵਿਦਿਆਰਥੀਆਂ ਨੂੰ ਪੜ੍ਹਨ ਲਈ ਜਗਾਏਗੀ ਹਰਿਆਣਾ ਸਰਕਾਰ, ਮੰਦਰ, ਮਸਜਿਦਾਂ ਨੂੰ ‘ਅਲਾਰਮ’ ਵਜਾਉਣ ਦੇ ਹੁਕਮ
ਮੌਸਮ ਵਿਭਾਗ ਨੇ ਦੱਸਿਆ ਕਿ ਉੱਤਰੀ ਭਾਰਤ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਿਵਿਅਰ ਕੋਲਡ ਡੇਅ ਦਰਜ ਕੀਤਾ ਗਿਆ। ਇਹ ਸਥਿਤੀ ਉਦੋਂ ਬਣਦੀ ਹੈ ਜਦੋਂ ਦਿਨ ਦਾ ਤਾਪਮਾਨ 10 ਡਿਗਰੀ ਤੋਂ ਹੇਠਾਂ ਆਉਂਦਾ ਹੈ । ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: