ਕੜਾਕੇ ਦੀ ਪੈ ਰਹੀ ਠੰਡ ਤੋਂ ਬਚਣ ਲਈ ਹੀਟਰ ਲਾ ਕੇ ਡਿਊਟੀ ਦੇ ਰਹੇ ਇੱਕ ਪੁਲਿਸ ਮੁਲਾਜ਼ਮ ਦੀ ਕਰੰਟ ਲੱਗ ਕੇ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਵਿੱਚ ਏਐੱਸਆਈ ਪੁਲਿਸ ਲਾਈਨ ਦੇ ਗੇਟ ਤੋਂ ਡਿਊਟੀ ਕਰ ਰਿਹਾ ਸੀ, ਜਿਸ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ।
ਮੌਕੇ ‘ਤੇ ਪਹੁੰਚੀ ਸਿਟੀ ਥਾਣਾ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਏ.ਐੱਸ.ਆਈ. ਦੀ ਪਛਾਣ ਪਰਨਮ ਸਿੰਘ ਪੁੱਤਰ ਚਰਨ ਦਾਸ ਵਾਸੀ ਨੰਗਲ ਖੁਰਦ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਕੋਰੋਨਾ ਨਾਲ ਤਬਾਹੀ ਵਿਚਾਲੇ ਚੀਨ ਦਾ ਹੈਰਾਨ ਕਰਨ ਵਾਲਾ ਫੈਸਲਾ, ਹਟਣਗੇ ਕੁਆਰੰਟੀਨ ਨਿਯਮ
ਇਸ ਮੌਕੇ ਜਾਂਚ ਅਧਿਕਾਰੀ ਨਾਨਕ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਪਰਨਮ ਸਿੰਘ ਪੁਲਿਸ ਲਾਈਨ ਵਿਖੇ ਅੱਜ ਸਵੇਰੇ ਡਿਊਟੀ ਦੇ ਰਿਹਾ ਸੀ। ਠੰਡ ਤੋਂ ਬਚਣ ਲਈ ਉਸ ਨੇ ਹੀਟਲ ਰਾਇਆ ਹੋਇਆ ਸੀ, ਹੀਟਰ ਤੋਂ ਕਰੰਟ ਲੱਗਣ ਕਾਰਨ ਅੱਗ ਲਗ ਗਈ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਡੇਢ ਬਾਡੀ ਨੂੰ ਕਬਜ਼ੇ ਵਿਚ ਲੇ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: