ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਹੁਣ ਤੱਕ ਕਈ ਅਜਿਹੇ ਘਰ ਹਨ ਜਿੱਥੇ ਬਿਜਲੀ ਦਾ ਬਿੱਲ ਜ਼ੀਰੋ ‘ਤੇ ਆ ਚੁੱਕਾ ਹੈ। ਹਾਲਾਂਕਿ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਥੇ ਮਕਾਨ ਮਾਲਕ ਸਰਕਾਰ ਦੀ ਇਸ ਸਕੀਮ ਨੂੰ ਟਾਲ ਕੇ ਕਿਰਾਏਦਾਰਾਂ ਤੋਂ ਬਿਜਲੀ ਦੇ ਬਿੱਲ ਵਸੂਲ ਰਹੇ ਹਨ।
ਪਰ ਹੁਣ ਸਰਕਾਰ ਨੇ ਅਜਿਹੇ ਲੋਕਾਂ ਖਿਲਾਫ ਵੀ ਸਖਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਜੀ ਹਾਂ, ਜੇ ਕੋਈ ਮਕਾਨ ਮਾਲਕ ਕਿਰਾਏਦਾਰਾਂ ਤੋਂ ਬਿਜਲੀ ਦਾ ਬਿੱਲ ਵਸੂਲਦਾ ਪਾਇਆ ਗਿਆ ਤਾਂ ਉਸ ਨੂੰ ਪੂਰਾ ਬਿੱਲ ਅਦਾ ਕਰਨਾ ਪਵੇਗਾ।
ਦਰਅਸਲ, ਹਾਲ ਹੀ ਵਿੱਚ ਅਜਿਹੇ ਕਈ ਮਾਮਲੇ ਸਾਹਮਣੇ ਆ ਰਹੇ ਹਨ ਜਿਥੇ ਮਕਾਨ ਮਾਲਕ ਬਿਜਲੀ ਦਾ ਬਿੱਲ ਜ਼ੀਰੋ ਹੋਣ ਦੇ ਬਾਵਜੂਦ ਕਿਰਾਏਦਾਰਾਂ ਤੋਂ ਵਸੂਲੀ ਕਰ ਰਹੇ ਹਨ। ਹਾਲਾਂਕਿ, ਨਿਯਮਾਂ ਮੁਤਾਬਕ ਕਿਰਾਏਦਾਰ ਮਕਾਨ ਮਾਲਕ ਵਾਂਗ ਹੀ ਇਸ ਸਹੂਲਤ ਦਾ ਲਾਭ ਲੈ ਸਕਦਾ ਹੈ। ਅਜਿਹੇ ‘ਚ ਹੁਣ ਸਰਕਾਰ ਨੇ ਸਖਤੀ ਕਰ ਦਿੱਤੀ ਹੈ ਅਤੇ ਹੁਣ ਜੇ ਕੋਈ ਮਕਾਨ ਮਾਲਕ ਕਿਰਾਏਦਾਰ ਤੋਂ ਬਿਜਲੀ ਦੀ ਵਸੂਲੀ ਕਰਦਾ ਹੈ ਤਾਂ ਉਸ ਨੂੰ ਬਿਜਲੀ ਦਾ ਪੂਰਾ ਬਿੱਲ ਅਦਾ ਕਰਨਾ ਹੋਵੇਗਾ।
ਪੰਜਾਬ ਸਰਕਾਰ ਵੱਲੋਂ ਮਹਿੰਗੀ ਬਿਜਲੀ ਦਾ ਬੋਝ ਘੱਟ ਕਰਨ ਲਈ 1 ਜੁਲਾਈ ਤੋਂ ਹਰ ਮਹੀਨੇ 300 ਯੂਨਿਟ ਮੁਫਤ ਦੇਣ ਦਾ ਐਲਾਨ ਕੀਤਾ ਸੀ। ਦੋ ਮਹੀਨਿਆਂ ਦਾ ਚੱਕਰ ਹੈ, ਇਸ ਲਈ 600 ਯੂਨਿਟ ਮੁਫਤ ਉਪਲਬਧ ਹਨ।ਲੋਕਾਂ ਨੇ ਬਿਜਲੀ ਬਿੱਲ ਨੂੰ ਫਰੀ ਕਰਵਾਉਣ ਦੇ ਚੱਕਰ ਵਿਚ 2-2 ਮੀਟਰ ਲਗਾਏ ਹਨ ਅਤੇ ਕਈ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਨਾਲ ਬਿਜਲੀ ਦੀ ਖਪਤ ਵਧੀ ਹੈ ਅਤੇ ਬਿੱਲਾਂ ਵਿੱਚ ਭਾਰੀ ਕਮੀ ਆਈ ਹੈ। ਕਈ ਥਾਵਾਂ ਉੱਤੇ ਮੀਟਰ ਰੀਡਿੰਗ ਵਾਲੇ ਕਰਮਚਾਰੀ ਨਾਲ ਸੈਟਿੰਗ ਕਰਕੇ ਬਿੱਲ ਨੂੰ ਕੰਟਰੋਲ ਕੀਤਾ ਜਾ ਰਿਹਾ ਹੈ ।
ਦੱਸ ਦੇਈਏ ਕਿ ਪਤੀ- ਪਤੀ-ਪਤਨੀ ਇੱਕ ਘਰ ਵਿੱਚ ਦੂਜਾ ਕੁਨੈਕਸ਼ਨ ਨਹੀਂ ਲੈ ਸਕਦੇ। ਪਿਤਾ ਆਪਣੇ ਪੁੱਤਰ ਦੇ ਨਾਂ ਅਤੇ ਪੁੱਤਰ ਆਪਣੇ ਮਾਪਿਆਂ ਦੇ ਨਾਂ ‘ਤੇ ਸਵੈ-ਘੋਸ਼ਣਾ ਪੱਤਰ ਦੇ ਕੇ ਦੂਜਾ ਕੁਨੈਕਸ਼ਨ ਲੈ ਸਕਦਾ ਹੈ।ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਹੁਕਮਾਂ ਅਨੁਸਾਰ ਅਪਲਾਈ ਕਰਨ ਦੇ 10 ਤੋਂ 15 ਦਿਨਾਂ ਦੇ ਅੰਦਰ ਮੀਟਰ ਲਗਾਇਆ ਜਾਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -: