ਕੈਨੇਡਾ ਤੋਂ ਇੱਕ ਮੰਦਬਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਮੋਹਾਲੀ ਦੇ ਇੱਕ ਇੰਜੀਨੀਅਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇੰਜੀਨੀਅਰ ਨੌਜਵਾਨ ਅਮਰਿੰਦਰ ਸਿੰਘ (38) ਸਰੀ ਵਿੱਚ ਇੱਕ ਕੰਪਨੀ ਵਿੱਚ ਨੌਕਰੀ ਕਰਦਾ ਸੀ, ਜਿਥੇ 2 ਦਿਨ ਪਹਿਲਾਂ ਡਿਊਟੀ ਦੌਰਾਨ ਹੀ ਉਹ ਡਿੱਗ ਪਿਆ।
ਉਸ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਦੱਸਿਆ ਕਿ ਉਸ ਨੂੰ ਬਰੇਨ ਹੈਮਰੇਜ ਦਾ ਅਟੈਕ ਆਇਆ ਹੈ। ਡਾਕਟਰਾਂ ਵਲੋਂ ਉਸ ਦੇ ਸਿਰ ਦਾ ਆਪਰੇਸ਼ਨ ਵੀ ਕੀਤਾ ਗਿਆ ਪਰ ਉਸਦੀ ਜ਼ਿੰਦਗੀ ਬਚਾਈ ਨਹੀਂ ਜਾ ਸਕੀ ਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਕੋਰੋਨਾ ਦੇ ਨਵੇਂ ਵੇਰੀਏਂਟ ਦਾ ਖੌਫ, ਪੰਜਾਬ ‘ਚ ਇੱਕ ਦਿਨ ‘ਚ 1499 ਲੋਕਾਂ ਨੇ ਲਗਵਾਈ ਬੂਸਟਰ ਡੋਜ਼
ਅਮਰਿੰਦਰ ਸਿੰਘ ਆਪਣੇ ਚੰਗੇ ਭਵਿੱਖ ਲਈ ਆਪਣੀ ਪਤਨੀ ਤੇ ਬੱਚੇ ਸਮੇਤ ਇੱਥੋਂ ਪੀ. ਆਰ. ਲੈ ਕੇ ਕੈਨੇਡਾ ਗਿਆ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “























