ਪੰਜਾਬ ਦੇ ਤਰਤਾਰਨ ਵਿਖੇ RPG ਜਾਂਚ ਦੌਰਾਨ ਵੱਡਾ ਖੁਲਾਸਾ ਹੋਇਆ ਹੈ। ਇਥੇ ਸਰਹਾਲੀ ‘ਚ RPG ਹਮਲਾ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਸਬੰਧੀ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜਮਾਂ ਕੋਲੋਂ ਇੱਕ ਲੋਡਿਡ RPG ਬਰਾਮਦ ਕੀਤਾ ਹੈ। ਇਸ ਮਾਮਲੇ ਦੀ ਪੁਸ਼ਟੀ ਪੰਜਾਬ ਦੇ DGP ਗੌਰਵ ਯਾਦਵ ਵੱਲੋਂ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਅੱਜ ਮੰਗਲਵਾਰ 27 ਦਸੰਬਰ ਨੂੰ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।
ਦੱਸ ਦੇਈਏ ਕਿ ਟਵੀਟ ਵਿੱਚ, ਡੀਜੀਪੀ ਗੌਰਵ ਯਾਦਵ ਨੇ ਕਿਹਾ, “ਸਰਹਾਲੀ RPG ਹਮਲੇ ਦੇ ਮਾਮਲੇ ਦੀ ਅਗਲੀ ਜਾਂਚ ਵਿੱਚ ਪੰਜਾਬ ਪੁਲਿਸ ਨੇ ਇੱਕ ਲੋਡਿਡ RPG ਜ਼ਬਤ ਕੀਤੀ ਹੈ ਅਤੇ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।” ਇਸ ਦੇ ਨਾਲ ਹੀ ਪੰਜਾਬ ਦੇ DGP ਗੌਰਵ ਯਾਦਵ ਨੇ ਦੱਸਿਆ ਕਿ, ”ਇਹ ਘਟਨਾ ਨੂੰ ਕੈਨੇਡਾ ‘ਚ ਬੈਠੇ ਗੈਂਗਸਟਰ ਲਖਬੀਰ ਲੰਡਾ ਦੇ ਇਸ਼ਾਰੇ ‘ਤੇ ਅੰਜਾਮ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਯਾਦਵਿੰਦਰ ਸਿੰਘ ਇਸ ਪੂਰੇ ਨੈੱਟਵਰਕ ਨੂੰ ਫਿਲੀਪੀਨਜ਼ ਤੋਂ ਚਲਾ ਰਿਹਾ ਹੈ।
ਇਹ ਵੀ ਪੜ੍ਹੋ : ਸੁੱਤੇ ਪਰਿਵਾਰ ‘ਤੇ ਵਰ੍ਹਿਆ ਕਹਿਰ, ਘਰ ਦੀ ਡਿੱਗੀ ਛੱਤ, ਦਰਦਨਾਕ ਹਾਦਸੇ ‘ਚ ਬੱਚੇ ਸਣੇ 2 ਦੀ ਮੌਤ
ਪੁਲਿਸ ਵੱਲੋਂ ਇਸ ਲੋਡਿਡ RPG ਨੂੰ ਜਬਤ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਨੂੰ ਇਹ ਪਤਾ ਨਹੀਂ ਲੱਗਿਆ ਹੈ ਕਿ ਇਸ ਦੀ ਵਰਤੋਂ ਕਿੱਥੇ ਕੀਤੀ ਜਾਣੀ ਸੀ। ਪਰ ਪੁਲਿਸ ਨੇ ਇਸ ਲੋਡਿਡ RPG ਨੂੰ ਬਰਾਮਦ ਕਰਕੇ ਕੋਈ ਵੱਡੀਆਂ ਘਟਨਾਵਾਂ ਨੂੰ ਵਾਪਰਨ ਤੋਂ ਪਹਿਲਾਂ ਹੀ ਇਸ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: