ਜ਼ਿਲਾ ਫਿਰੋਜ਼ਪੁਰ ਪੁਲਿਸ ਦੇ ਦਿਸ਼ਾ ਨਿਰਦੇਸ਼ ਨਾਲ CIA ਸਟਾਫ਼ ਨੂੰ ਇਕ ਹੋਰ ਕਾਮਯਾਬੀ ਮਿਲੀ ਹੈ। CIA ਸਟਾਫ਼ ਨੇ ਫਿਰੋਜ਼ਪੁਰ ਪੁਲਿਸ ਦੇ ASI ਨਵਤੇਜ ਸਿੰਘ ਦੀ ਅਗਵਾਈ ਹੇਠ ਇੱਕ ਵਿਅਕਤੀ ਨੂੰ ਦੇਸੀ ਪਿਸਤੌਲ ਅਤੇ ਕਾਰਤੂਸ ਸਮੇਤ ਕਾਬੂ ਕੀਤਾ ਹੈ। ਇਸ ਮਾਮਲੇ ਸਬੰਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਹਥਿਆਰਾਂ ਦੀ ਤਸਕਰੀ ਕਰਦਾ ਸੀ। ਪੁਲਿਸ ਵੱਲੋਂ ਦੋਸ਼ੀ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵਤੇਜ ਸਿੰਘ ਨੇ ਦੱਸਿਆ ਕਿ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਉਨ੍ਹਾਂ ਨੂੰ ਕਿਲੇ ਵਾਲਾ ਚੌਕ ਨੇੜੇ ਗੁਪਤ ਸੂਚਨਾ ਮਿਲੀ ਕਿ ਡੇਵਿਡ ਭੱਟੀ ਵਾਸੀ ਪਿੰਡ ਵਡਾਲਾ ਭਿੱਟੋਵਿੰਡ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਆਪਣੇ ਕੋਲ ਨਾਜਾਇਜ਼ ਅਸਲਾ ਰੱਖਦਾ ਹੈ ਅਤੇ ਅੱਜ ਵੀ ਕੋਈ ਵਾਰਦਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਜਦੋਂ ਉਹ ਡਲਿਵਰੀ ਦੇਣ ਲਈ ਪੈਦਲ ਜਾ ਰਿਹਾ ਸੀ ਤਾਂ ਪੁਲਸ ਨੇ ਤੁਰੰਤ ਛਾਪਾ ਮਾਰ ਕੇ ਪਿੰਡ ਮਧੇਰੇ ਦੇ ਇਲਾਕੇ ‘ਚ ਉਸ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਜਲੰਧਰ ਦਿਹਾਤੀ ਪੁਲਿਸ ਨੇ 40 ਕਿਲੋ ਭੁੱਕੀ ਤੇ 243 ਨਸ਼ੀਲੀਆਂ ਗੋਲੀਆਂ ਸਣੇ ਦੋ ਨਸ਼ਾ ਤਸਕਰ ਕੀਤਾ ਗ੍ਰਿਫਤਾਰ
ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਦੇਸੀ ਪਿਸਤੌਲ ਅਤੇ 4 ਜਿੰਦਾ ਕਾਰਤੂਸ ਬਰਾਮਦ ਹੋਏ। ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: