ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਾਰਿਆਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਜਿਹੜੇ ਪਿੰਡਾਂ ਵਿਚ ਪੀਣ ਯੋਗ ਪਾਣੀ ਨਹੀਂ ਹੈ ਜਾਂ ਜਿਥੇ ਪਾਣੀ ਦੀ ਕੁਆਲਟੀ ਖਰਾਬ ਹੈ,ਉਨ੍ਹਾਂ ਇਲਾਕਿਆਂ ਦੇ ਵਾਸੀਆਂ ਨੂੰ ਨਹਿਰੀ ਪਾਣੀ ਨੂੰ ਸਾਫ ਕਰਕੇ ਸਪਲਾਈ ਕੀਤੀ ਜਾ ਰਹੀ ਹੈ। ਅਜਿਹੀਆਂ 5 ਡਵੀਜ਼ਨਂ ਵਿਚ ਨਹਿਰੀ ਸਾਫ ਪਾਣੀ ਦੀ ਸਪਲਾਈ ਲਈ ਪੰਜਾਬ ਸਰਕਾਰ ਨੇ 34 ਕਰੋੜ ਤੋਂ ਵਧ ਦੀ ਰਕਮ ਜਾਰੀ ਕੀਤੀ ਹੈ।
ਜਾਣਕਾਰੀ ਦਿੰਦਿਆਂ ਜਲ ਸਪਲਾਈ ਤੇ ਸਵੱਛਤਾ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਐਲਾਨ ਕੀਤਾ ਸੀ ਕਿ ਪੰਜਾਬ ਵਾਸੀਆਂ ਨੂੰ ਸਾਰੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ‘ਤੇ ਮਿਲਣਗੀਆਂ ਤੇ ਆਪਣੇ ਇਸੇ ਵਾਅਦੇ ਨੂੰ ਉਹ ਲਗਾਤਾਰ ਨਿਭਾਉਂਦੇ ਆ ਰਹੇ ਹਨ। ਪੰਜਾਬ ਦੇ ਪਿੰਡਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਖਾਸ ਤੌਰ ‘ਤੇ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਲਈ ਮਾਨ ਸਰਕਾਰ ਬਹੁਤ ਸਾਰੀਆਂ ਯੋਜਨਾਵਾਂ ਚਲਾ ਰਹੀ ਹੈ।
ਇਸ ਅਧੀਨ ਪੰਜਾਬ ਦੀਆਂ 5 ਡਵੀਜ਼ਨਾਂ ਰਾਜਪੁਰਾ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਅਬੋਹਰ ਤੇ ਗੁਰਦਾਸਪੁਰ ਡਵੀਜ਼ਨ ਨੰਬਰ 1 ਨੂੰ ਮਾਨ ਸਰਕਾਰ ਨੇ 3.34.44 ਕਰੋੜ ਰੁਪਏ ਜਾਰੀ ਕੀਤੇ ਹਨ ਜਿਸ ਨਾਲ ਇਨ੍ਹਾਂ ਡਵੀਜ਼ਨਾਂ ਦੇ ਪਿੰਡ ਵਾਸੀਆਂ ਨੂੰ ਸਾਫ ਪੀਣ ਯੋਗ ਪਾਣੀ ਦੀ ਸਪਲਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜਲ ਸਪਲਾਈ ਤੇ ਸਵੱਛਤਾ ਵਿਭਾਗ ਲਗਾਤਾਰ ਉਨ੍ਹਾਂ ਪਿੰਡਾਂ ਨੂੰ ਸਾਫ ਪੀਣ ਯੋਗ ਪਾਣੀ ਪਹੁੰਚਾ ਰਿਹਾ ਹੈ ਜਿਥੇ ਪਾਣੀ ਦੀ ਕੁਆਲਟੀ ਖਰਾਬ ਹੈ।
ਜਲ ਸਪਲਾਈ ਤੇ ਸਵੱਛਤਾ ਵਿਭਾਗ ਦੇ ਮੁੱਖ ਸਕੱਤਰ ਡੀਕੇ ਤਿਵਾੜੀ ਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਪੁਰਾ ਦੀ ਮੰਡੋਲੀ ਸਕੀਮ ਨੂੰ 10.01 ਕਰੋੜ ਤੇ ਪਾਬਰਾ ਨੂੰ 11.18 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਦੇ ਨਾਨੋਵਾਲ ਪਿੰਡ ਦੀ ਸਕੀਮ ਨੂੰ 2 ਕਰੋੜ ਰੁਪਏ ਜਦੋਂ ਕਿ ਫਾਜ਼ਿਲਕਾ ਦੇ ਘਾਟਆਂ ਵਾਲਾ ਬੋਦਲਾ ਤੇ ਸੋਹਣਗੜ੍ਹ ਸਕੀਮਾਂ ਲਈ 3.52 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਅਬੋਹਰ ਦੇ ਪਿੰਡ ਪੱਤਰੇਵਾਲਾ ਦੀ ਨਹਿਰੀ ਪਾਣੀ ਦੀ ਸਕੀਮ ਨੂੰ 2.70 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ‘ਡਾਟਾ ਮਾਈਨਿੰਗ ਵਿੰਗ ਨੇ ਵਿੱਤੀ ਸਾਲ 2021-22 ਦੇ ਮੁਕਾਬਲੇ 3 ਗੁਣਾ ਮਾਲੀਆ ਵਸੂਲਿਆ’ : ਹਰਪਾਲ ਚੀਮਾ
ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਦੇ ਪ੍ਰਭਾਵਿਤ 102 ਪਿੰਡਾਂ ਨੂੰ ਪਾਈਪ ਵੱਲੋਂ ਪਾਣੀ ਦੇਣ ਵਾਲੀ ਪਿੰਡ ਕੁੰਜਰ ਦੀ ਸਕੀਮ ਲਈ 5.02 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਵਿਭਾਗ ਦੇ ਉੱਚ ਅਧਿਕਾਰੀਆਂ ਨੇ ਫੀਲਡ ਵਿਚ ਕੰਮ ਕਰਨ ਵਾਲੇ ਅਧਿਕਾਰੀਆਂ ਨੇ ਫੀਲਡ ਵਿਚ ਕੰਮ ਕਰਨ ਵਾਲੇ ਅਫਸਰਾਂ ਤੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਹੈ ਕਿ ਹਰੇਕ ਨਾਗਰਿਕ ਤੱਕ ਪੀਣ ਯੋਗ ਸਾਫ ਪਾਣੀ ਪਹੁੰਚਾਉਣ ਲਈ ਪੂਰੀ ਸ਼ਿੱਦਤ ਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਈ ਜਾਵੇ।
ਵੀਡੀਓ ਲਈ ਕਲਿੱਕ ਕਰੋ -: