ਚੰਡੀਗੜ੍ਹ : ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ (ਐੱਚ.ਐਂਡ.ਯੂ.ਡੀ.) ਮੰਤਰੀ ਅਮਨ ਅਰੋੜਾ ਨੇ ਪੁੱਡਾ ਭਵਨ ਵਿਖੇ ਲੋਕਾਂ ਨੂੰ ਪਾਰਦਰਸ਼ੀ ਅਤੇ ਮੁਸ਼ਕਲ ਰਹਿਤ ਢੰਗ ਨਾਲ ਸੇਵਾਵਾਂ ਦੀ ਸਮਾਂਬੱਧ ਸਪਲਾਈ ਨੂੰ ਯਕੀਨੀ ਬਣਾਉਣ ਲਈ ਅਚਨਚੇਤ ਨਿਰੀਖਣ ਕੀਤਾ।
ਅਧਿਕਾਰੀਆਂ ਤੇ ਕਰਮਚਾਰੀਆਂ ਉਤੇ ਕੰਮ ਦੇ ਬੋਝ ਨੂੰ ਤਰਕਸੰਗਤ ਕਰਨ ਲਈ ਆਖਦਿਆਂ ਅਮਨ ਅਰੋੜਾ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕੰਮ ਪ੍ਰਤੀ ਢਿੱਲਮੱਠ ਵਾਲੇ ਰਵੱਈਏ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਫਾਈਲਾਂ ਦਾ ਨਿਬੇੜਾ ਨਾ ਕਰਨ ‘ਤੇ ਸਬੰਧਤ ਅਧਿਕਾਰੀ/ਕਰਮਚਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਕੇ ਸਿਸਟਮ ਵਿੱਚ ਸੁਧਾਰ ਕਰਨ ਲਈ ਸੱਤਾ ਵਿੱਚ ਆਈ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਅਤੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਅਪਣਾਇਆ ਹੈ। ਵਿਭਾਗ ਨੇ ਹਾਲ ਹੀ ਵਿੱਚ 42 ਅਧਿਕਾਰੀਆਂ ਨੂੰ ਡਿਊਟੀ ਵਿੱਚ ਅਣਗਹਿਲੀ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਸਨ ਅਤੇ ਤਿੰਨ ਅਧਿਕਾਰੀਆਂ ਨੂੰ ਚਾਰਜਸ਼ੀਟ ਵੀ ਕੀਤਾ ਸੀ।
ਇਹ ਵੀ ਪੜ੍ਹੋ : ਤੁਨੀਸ਼ਾ ਨੂੰ ਹਸਪਤਾਲ ਲੈ ਕੇ ਖੁਦ ਗਿਆ ਸੀ ਸ਼ੀਜਾਨ, ਪਹੁੰਚਣ ਤੋਂ ਪਹਿਲਾਂ ਹੋ ਚੁੱਕੀ ਸੀ ਮੌਤ
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਆਪਣੀ ਡਿਊਟੀ ਨਿਭਾਉਣ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਹਰ ਸਮੇਂ ਉਨ੍ਹਾਂ ਦੀ ਮਦਦ ਲਈ ਹਾਜ਼ਰ ਹਨ ਪਰ ਇਮਾਨਦਾਰੀ ਅਤੇ ਕੁਸ਼ਲਤਾ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “























