ਨਵੇਂ ਸਾਲ ਤੋਂ ਪਹਿਲੀ ਰਾਤ ਯਾਨੀ 31 ਦਸੰਬਰ ਨੂੰ ਵੱਖ-ਵੱਖ ਹੋਟਲਾਂ, ਰੈਸਟੋਰੈਂਟਾਂ ਤੇ ਕਲੱਬਾਂ ਵਿਚ ਨੌਜਵਾਨ ਜਸ਼ਨ ਮਨਾਉਣ ਜਾਂਦੇ ਹਨ ਪਰ ਸ਼ਰਾਬ ਪੀ ਕੇ ਖੂਬ ਹੁੜਦੰਗ ਮਚਾਉਂਦੇ ਹਨ ਪਰ ਇਨ੍ਹਾਂ ਖਿਲਾਫ ਲੁਧਿਆਣਾ ਪੁਲਿਸ ਨੇ ਪੂਰੀ ਤਿਆਰੀ ਖਿੱਚ ਲਈ ਹੈ।
ਲੁਧਿਆਣਾ ਪੁਲਿਸ ਵੱਲੋਂ 31 ਦਸੰਬਰ ਨੂੰ ਸ਼ਹਿਰ ’ਚ ਸ਼ਰਾਬ ਪੀ ਕੇ ਡਰਾਈਵਿੰਗ, ਰੈਸ਼ ਡਰਾਈਵਿੰਗ ਜਾਂ ਹੁੱਲੜਬਾਜ਼ੀ ਕਰਨ ਵਾਲੇ ਮਨਚਲਿਆਂ ’ਤੇ ਲਗਾਮ ਕੱਸਣ ਲਈ ਟ੍ਰੈਫਿਕ ਪੁਲਿਸ ਅਤੇ ਥਾਣਾ ਪੁਲਿਸ ਨੂੰ ਸੁਚੇਤ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਵੱਖ-ਵੱਖ ਥਾਣਿਆਂ ਨੂੰ ਆਲਕੋਮੀਟਰ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਸ਼ਰਾਬ ਪੀ ਕੇ ਮਾਹੌਲ ਖਰਾਬ ਕਰਨ ਵਾਲੇ ਹੁੱਲੜਬਾਜਾਂ ਖਿਲਾਫ ਕਾਰਵਾਈ ਕੀਤੀ ਜਾ ਸਕੇ।
ADCP ਟ੍ਰੈਫਿਕ ਪੁਲਿਸ ਸਮੀਰ ਵਰਮਾ ਨੇ ਕਿਹਾ ਕਿ ਸ਼ਰਾਬ ਪੀ ਕੇ ਹੁੜਦੰਗ ਮਚਾਉਣ ਵਾਲੇ ਲੋਕਾਂ ’ਤੇ ਪੂਰੀ ਸਖ਼ਤੀ ਵਰਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਨਿਯਮਾਂ ਦੀ ਪਾਲਣਾ ਕਰਦਾ ਫੜਿਆ ਗਿਆ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਨਵੇਂ ਸਾਲ ਤੋਂ ਪਹਿਲੀ ਸ਼ਾਮ ਨੂੰ ਵੀ ਪੁਲਿਸ ਵਿਭਾਗ ਕੋਈ ਜ਼ੋਖ਼ਮ ਨਹੀਂ ਉਠਾਉਣਾ ਚਾਹੁੰਦਾ ਤੇ ਸ਼ਰਾਬ ਪੀ ਕੇ ਰੈਸ਼ ਡਰਾਈਵਿੰਗ ਜਾਂ ਕੁੜੀਆਂ ਨਾਲ ਛੇੜਖਾਨੀ ਕਰਦਿਆਂ ਫੜਿਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: