ਪੰਜਾਬ ਤੇ ਹਰਿਆਣਾ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਠੰਡ ਦਾ ਕਹਿਰ ਜਾਰੀ ਹੈ। ਬੁੱਧਵਾਰ ਨੂੰ ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਧੁੰਦ ਛਾਈ ਰਹੀ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਪੰਜਾਬ ਵਿੱਚ ਬੁੱਧਵਾਰ ਨੂੰ ਬਠਿੰਡਾ ਸਭ ਤੋਂ ਠੰਡਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ ਇੱਕ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਿਸ ਕਾਰਨ ਵਿਜ਼ੀਬਿਲਿਟੀ ਜ਼ੀਰੋ ਰਹੀ। ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਅਗਲੇ ਦਿਨਾਂ ਵਿੱਚ ਇਹ ਪਾਰਾ ਹੋਰ ਹੇਠਾਂ ਜਾਣ ਦੇ ਆਸਾਰ ਹਨ।
ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਥੇ ਹੀ ਪਟਿਆਲਾ ਵਿੱਚ 6.8 ਡਿਗਰੀ, ਪਠਾਨਕੋਟ ਵਿੱਚ 7.1 ਡਿਗਰੀ, ਫਰੀਦਕੋਟ ਵਿੱਚ 3.5 ਡਿਗਰੀ ਤੇ ਗੁਰਦਾਸਪੁਰ ਵਿੱਚ 4.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ 29 ਦਸੰਬਰ ਨੂੰ ਪੱਛਮੀ ਗੜਬੜੀ ਦਾ ਅਸਰ ਦੇਖਣ ਨੂੰ ਮਿਲਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ ਇਸ ਦੌਰਾਨ ਪਠਾਨਕੋਟ ਤੇ ਗੁਰਦਾਸਪੁਰ ਸਣੇ ਨਾਲ ਲਗਦੇ ਇਲਾਕਿਆਂ ਵਿੱਚ ਬੂੰਦਾਬਾਂਦੀ ਹੋ ਸਕਦੀ ਹੈ, ਜਦਕਿ ਬਾਕੀ ਦੇ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਅਨੁਸਾਰ 29 ਦਸੰਬਰ ਤੇ 30 ਦਸੰਬਰ ਨੂੰ ਕਈ ਇਲਾਕਿਆਂ ਵਿੱਚ ਧੁੰਦ ਤੋਂ ਰਾਹਤ ਮਿਲੇਗੀਮ ਜਦਕਿ 31 ਦਸੰਬਰ ਤੇ 1 ਜਨਵਰੀ ਨੂੰ ਸੰਘਣੀ ਧੁੰਦ ਤੇ ਕੜਾਕੇ ਦੀ ਠੰਡ ਪਵੇਗੀ।
ਵੀਡੀਓ ਲਈ ਕਲਿੱਕ ਕਰੋ -: