ਅੱਜ ਸਿੱਖ ਸ਼ਰਧਾਲੂਆਂ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। ਇਸ ਸਬੰਧੀ ਪੀਐੱਮ ਮੋਦੀ ਨੇ ਇੱਕ ਟਵੀਟ ਕੀਤਾ ਹੈ। ਪੀਐੱਮ ਮੋਦੀ ਨੇ ਟਵੀਟ ਕੀਤਾ ਕਿ ਗੁਰੂ ਗੋਬਿੰਦ ਸਿੰਘ ਦੀ ਬੇਮਿਸਾਲ ਹਿੰਮਤ ਆਉਣ ਵਾਲੇ ਸਾਲਾਂ ਵਿੱਚ ਲੋਕਾਂ ਨੂੰ ਪ੍ਰੇਰਿਤ ਕਰਦੀ ਰਹੇਗੀ ਅਤੇ ਗੁਰੂ ਦੀ ਉਸਤਤ ਕਰਦੇ ਹੋਏ ਉਨ੍ਹਾਂ ਨੇ ਆਪਣੇ ਇਕ ਪੁਰਾਣੇ ਭਾਸ਼ਣ ਦੀ ਵੀਡੀਓ ਵੀ ਸਾਂਝੀ ਕੀਤੀ।
ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ, ਉਨ੍ਹਾਂ ਨੂੰ ਮੈਂ ਪ੍ਰਣਾਮ ਕਰਦਾ ਹਾਂ ਅਤੇ ਮਾਨਵਤਾ ਦੀ ਸੇਵਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਬੇਮਿਸਾਲ ਸਾਹਸ ਆਉਣ ਵਾਲੇ ਵਰ੍ਹਿਆਂ ਤੱਕ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ।”
ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। CM ਮਾਨ ਨੇ ਟਵੀਟ ਕਰਦਿਆਂ ਲਿਖਿਆ, “ਸਾਹਿਬ-ਏ-ਕਮਾਲ ਦਸਮੇਸ਼ ਪਿਤਾ, ਕਲਗੀਧਰ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ…ਜਿਨ੍ਹਾਂ ਸਮੁੱਚੀ ਕੌਮ ਨੂੰ ਖ਼ਾਲਸੇ ਦੀ ਸਾਜਨਾ ਕਰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ ਦਿੱਤੀ… ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ…।”
ਵੀਡੀਓ ਲਈ ਕਲਿੱਕ ਕਰੋ -: