ਭਾਰਤੀ ਕ੍ਰਿਕਟ ਬੋਰਡ (BCCI) ਨੇ ਦੱਖਣੀ ਅਫ਼ਰੀਕਾ ਵਿੱਚ ਹੋਣ ਵਾਲੀ ਤਿਕੋਣੀ ਸੀਰੀਜ਼ ਦੇ ਨਾਲ-ਨਾਲ ਆਗਾਮੀ ICC ਮਹਿਲਾ ਟੀ-20 ਵਿਸ਼ਵ ਕੱਪ 2023 ਦੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। BCCI ਨੇ ਐਲਾਨ ਕਰਦਿਆਂ ਕਿਹਾ ਕਿ ਫਰਵਰੀ ਵਿੱਚ ਹੋਣ ਵਾਲੇ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਹਰਮਨਪ੍ਰੀਤ ਕੌਰ ਟੀਮ ਇੰਡੀਆ ਦੀ ਕਮਾਨ ਸੰਭਾਲੇਗੀ, ਜਦਕਿ ਸਮ੍ਰਿਤੀ ਮੰਧਾਨਾ ਉਪ-ਕਪਤਾਨ ਹੋਵੇਗੀ। ਅਖਿਲ ਭਾਰਤੀ ਮਹਿਲਾ ਚੋਣ ਕੇਮਟੀ ਵੱਲੋਂ 15 ਮੈਂਬਰੀ ਮਜ਼ਬੂਤ ਟੀਮ ਚੁਣੀ ਗਈ ਹੈ।
ICC ਮਹਿਲਾ ਟੀ-20 ਵਿਸ਼ਵ ਕੱਪ 2023 10 ਫਰਵਰੀ 2023 ਤੋਂ ਸ਼ੁਰੂ ਹੋਵੇਗਾ। ਟੀਮ ਇੰਡੀਆ 12 ਫਰਵਰੀ ਨੂੰ ਕੇਪ ਟਾਊਨ ਵਿੱਚ ਪਾਕਿਸਤਾਨ ਦੇ ਖਿਲਾਫ਼ ਆਪਣੇ ਅਭਿਆਨ ਦੀ ਸ਼ੁਰੂਆਤ ਕਰੇਗੀ। ਟੀਮ ਇੰਡੀਆ ਗਰੁੱਪ 2 ਵਿੱਚ ਇੰਗਲੈਂਡ, ਵੈਸਟਇੰਡੀਜ਼, ਪਾਕਿਸਤਾਨ ਤੇ ਆਇਰਲੈਂਡ ਦੇ ਨਾਲ ਹੈ। ਗਰੁੱਪ ਪੜਾਅ ਦੇ ਅੰਤ ਵਿੱਚ ਹਰੇਕ ਗਰੁੱਪ ਦੀਆਂ ਚੋਟੀ ਦੀਆਂ ਦੋ ਟੀਮਾਂ ਸੈਮੀਫਾਈਨਲ ਖੇਡਣਗੀਆਂ। ਫਾਈਨਲ 26 ਫਰਵਰੀ 2023 ਨੂੰ ਕੇਪਟਾਊਨ ਵਿੱਚ ਹੋਵੇਗਾ। ਦੱਸ ਦੇਈਏ ਕਿ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਟੀਮ ਇੰਡੀਆ ਟੀ-20 ਤਿਕੋਣੀ ਸੀਰੀਜ਼ ਖੇਡੇਗੀ ਜੋ ਜਨਵਰੀ 2023 ਤੋਂ ਸ਼ੁਰੂ ਹੋਵੇਗੀ। ਇਸ ਵਿੱਚ ਭਾਰਤ ਦੇ ਇਲਾਵਾ ਦੱਖਣੀ ਅਫ਼ਰੀਕਾ ਤੇ ਵੈਸਟਇੰਡੀਜ਼ ਦੀਆਂ ਟੀਮਾਂ ਸ਼ਾਮਿਲ ਹਨ। ਇਸ ਵਿੱਚ ਭਾਰਤ ਦਾ ਪਹਿਲਾ ਮੁਕਾਬਲਾ ਦੱਖਣੀ ਅਫ਼ਰੀਕਾ ਨਾਲ ਹੋਵੇਗਾ।
ਇਹ ਵੀ ਪੜ੍ਹੋ: CM ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਬੱਚਿਆਂ ਨੂੰ ਸਕੂਲਾਂ ‘ਚ ਪੜ੍ਹਾਇਆ ਜਾਵੇਗਾ ਕਿਸਾਨ ਅੰਦੋਲਨ
ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ
ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ-ਕਪਤਾਨ), ਸ਼ੇਫਾਲੀ ਵਰਮਾ, ਯਾਸਤਿਕਾ ਭਾਟੀਆ, ਰਿਚਾ ਘੋਸ਼, ਜੇਮਿਮਾ ਰੋਡ੍ਰਿਗਸ, ਹਰਲੀਨ ਦਿਓਲ, ਦੀਪਤੀ ਸ਼ਰਮਾ, ਦੇਵਿਕਾ ਵੈਦ, ਰਾਧਾ ਯਾਦਵ, ਰੇਣੁਕਾ ਠਾਕੁਰ, ਅੰਜਲੀ ਸਰਵਾਨੀ, ਪੂਜਾ ਵਸਤ੍ਰਾਕਰ, ਰਾਜੇਸ਼੍ਵਰੀ ਗਾਇਕਵਾੜ, ਸ਼ਿਖਾ ਪਾਂਡੇ।
ਤਿਕੋਣੀ ਸੀਰੀਜ਼ ਲਈ ਭਾਰਤੀ ਟੀਮ
ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ-ਕਪਤਾਨ), ਯਾਸਤਿਕਾ ਭਾਟੀਆ, ਜੇਮਿਮਾ ਰੋਡ੍ਰਿਗਸ, ਹਰਲੀਨ ਦਿਓਲ, ਦੀਪਤੀ ਸ਼ਰਮਾ, ਦੇਵਿਕਾ ਵੈਦ, ਰਾਧਾ ਯਾਦਵ, ਰੇਣੁਕਾ ਠਾਕੁਰ, ਅੰਜਲੀ ਸਰਵਾਨੀ, ਮੇਘਨਾ ਸਿੰਘ, ਸੁਸ਼ਮਾ ਵਰਮਾ, ਰਾਜੇਸ਼੍ਵਰੀ ਗਾਇਕਵਾੜ, ਅਮਨਜੋਤ ਕੌਰ, ਪੂਜਾ ਵਸਤ੍ਰਾਕਰ, ਸਬਭਿਨੇਨੀ ਮੇਘਨਾ, ਸਨੇਹ ਰਾਣਾ, ਸ਼ਿਖਾ ਪਾਂਡੇ।
ਵੀਡੀਓ ਲਈ ਕਲਿੱਕ ਕਰੋ -: