ਹਰਿਆਣਾ ਅਤੇ ਪੰਜਾਬ ਵਿੱਚ ਕੜਾਕੇ ਦੀ ਠੰਡ ਜਾਰੀ ਹੈ ਅਤੇ ਅੱਜ ਕਈ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਦੋਵਾਂ ਰਾਜਾਂ ਦੇ ਕਈ ਹਿੱਸਿਆਂ ਵਿੱਚ ਧੁੰਦ ਵੀ ਛਾਈ ਰਹੀ । ਮੌਸਮ ਵਿਭਾਗ ਨੇ ਦੱਸਿਆ ਕਿ ਹਰਿਆਣਾ ਦਾ ਹਿਸਾਰ ਸਭ ਤੋਂ ਠੰਡਾ ਰਿਹਾ ਅਤੇ ਇੱਥੇ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਪੰਜਾਬ ਦੇ ਰੂਪਨਗਰ ਦਾ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਜੇਕਰ ਇੱਥੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਕੁਝ ਕੁ ਥਾਵਾਂ ਹਲਕੀ ਬੂੰਦਾ-ਬਾਂਦੀ ਨੂੰ ਛੱਡ ਕੇ ਮੌਸਮ ਠੀਕ ਰਿਹਾ। ਇਸ ਸਬੰਧੀ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਉੱਤਰੀ ਪੰਜਾਬ ਨੂੰ ਛੱਡ ਕੇ ਬਾਕੀ ਸਾਰੇ ਹਿੱਸਿਆਂ ਵਿੱਚ 30 ਦਸੰਬਰ ਤੱਕ ਦਿਨ ਵੇਲੇ ਧੁੱਪ ਰਹੇਗੀ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 31 ਦਸੰਬਰ ਤੋਂ ਪੰਜਾਬ ਵਿੱਚ ਸੀਤ ਲਹਿਰ ਚੱਲੇਗੀ ਅਤੇ ਸੰਘਣੀ ਧੁੰਦ ਛਾਈ ਰਹੇਗੀ। ਜਿਸ ਕਾਰਨ ਠੰਡ ਵਿੱਚ ਹੋਰ ਵਾਧਾ ਹੋਵੇਗਾ।
ਇਹ ਵੀ ਪੜ੍ਹੋ: PM ਮੋਦੀ ਦੀ ਮਾਂ ਹੀਰਾਬੇਨ ਦਾ 100 ਸਾਲ ਦੀ ਉਮਰ ‘ਚ ਦੇਹਾਂਤ, ਅਹਿਮਦਾਬਾਦ ਪਹੁੰਚੇ ਪ੍ਰਧਾਨ ਮੰਤਰੀ
ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਅਤੇ ਸੀਤ ਲਹਿਰ ਦੇ ਮੱਦੇਨਜ਼ਰ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜੇਕਰ ਪੰਜਾਬ ਦੇ ਸਭ ਤੋਂ ਠੰਡੇ ਜ਼ਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਬਠਿੰਡਾ ਜ਼ਿਲ੍ਹਾ ਇਸ ਵਿੱਚ ਪਹਿਲੇ ਨੰਬਰ ‘ਤੇ ਹੈ। ਇਥੇ ਘੱਟੋ-ਘੱਟ ਤਾਪਮਾਨ 1.0 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ । ਇਸ ਤੋਂ ਇਲਾਵਾ ਪੰਜਾਬ ਦੇ ਅੰਮ੍ਰਿਤਸਰ ਵਿੱਚ 7.8 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 8.4 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 8.1 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 6 ਡਿਗਰੀ ਸੈਲਸੀਅਸ ਅਤੇ ਮੋਹਾਲੀ ਵਿੱਚ 8.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: