ਚੰਡੀਗੜ੍ਹ ਦੀ ਮੌਲੀ ਜਾਗਰਣ ਕਾਲੋਨੀ ‘ਚ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਭਿਆਨਕ ਘਟਨਾ ਬੀਤੀ ਰਾਤ ਵਾਪਰੀ ਸੀ। ਜਾਣਕਾਰੀ ਅਨੁਸਾਰ ਇਲਾਕੇ ਦੇ ਕੁਝ ਨਸ਼ੇੜੀਆਂ ਨੇ ਰੰਜਿਸ਼ ਦੌਰਾਨ ਨੌਜਵਾਨ ਦੀ ਜਾਨ ਲੈ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਆਸ਼ੀਸ਼ ਵਜੋਂ ਹੋਈ ਹੈ। ਇਸ ਘਟਨਾ ਦੌਰਾਨ ਮ੍ਰਿਤਕ ਦਾ ਭਰਾ ਉਸ ਦੇ ਨਾਲ ਸੀ। ਇਸ ਹਮਲੇ ਵਿੱਚ ਮ੍ਰਿਤਕ ਨੌਜਵਾਨ ਦੇ ਭਰਾ ਦੇ ਵੀ ਸੱਟਾਂ ਲੱਗੀਆਂ ਹਨ।
ਜਾਣਕਾਰੀ ਅਨੁਸਾਰ ਮ੍ਰਿਤਕ ਦੀ ਉਮਰ ਕਰੀਬ 20 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਆਪਣੇ ਪਰਿਵਾਰ ਸਮੇਤ ਉਸੇ ਕਲੋਨੀ ਵਿੱਚ ਰਹਿ ਰਿਹਾ ਸੀ। ਮ੍ਰਿਤਕ ਦੇ ਦੋ ਭਰਾ ਵੀ ਹਨ। ਸੂਚਨਾ ਅਨੁਸਾਰ ਪਤਾ ਲੱਗਾ ਹੈ ਕਿ ਉਹ ਭੇਲਪੁਰੀ ਦੀ ਰੇਹੜੀ ਚਲਾ ਕੇ ਆਪਣਾ ਅਤੇ ਆਪਣੇ ਘਰ ਦਾ ਗੁਜ਼ਾਰਾ ਚਲਾ ਰਿਹਾ ਸੀ। ਥਾਣਾ ਮੌਲੀ ਜਾਗਰਣ ਪੁਲਿਸ ਨੇ ਇਸ ਮਾਮਲੇ ਸਬੰਧੀ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਨਵੇਂ ਸਾਲ ਮੌਕੇ ਪੰਜਾਬ ਪੁਲਿਸ ਅਲਰਟ, SSP ਅਤੇ CP ਨੇ ਸੁਰੱਖਿਆ ਪ੍ਰਬੰਧ ਕੀਤੇ ਮਜ਼ਬੂਤ
ਮੌਕੇ ’ਤੇ ਪੁੱਜੇ ਮੌਲੀ ਜਾਗਰਣ ਕਾਲੋਨੀ ਦੇ ਇਲਾਕਾ ਨਿਵਾਸੀ ਅਤੇ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਅਨਿਲ ਕੁਮਾਰ ਦੂਬੇ ਨੇ ਕਿਹਾ ਹੈ ਕਿ ਮੌਲੀ ਜਾਗਰਣ ਵਿੱਚ ਗੁੰਡਾਗਰਦੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੇ ਢਿੱਲਮੱਠ ਕਾਰਨ ਇਲਾਕੇ ’ਚ ਲਗਾਤਾਰ ਅਪਰਾਧ ਵਧਦਾ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ‘ਚ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਵਿਰੁੱਧ ਅਗਲੇਰੀ ਕਾਰਵਾਈ ਛੇਤੀ ਹੀ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: