ਪੂਰੀ ਦੁਨੀਆ ਵਿੱਚ ਨਵਾਂ ਸਾਲ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਨਵੇਂ ਸਾਲ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਸਣੇ ਪੂਰੇ ਪਰਿਵਾਰ ਨਾਲ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ। ਇਸ ਸਬੰਧੀ CM ਮਾਨ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ।

CM ਭਗਵੰਤ ਮਾਨ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਸਾਰਿਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਵੇਂ ਸਾਲ ਮੌਕੇ ਪਰਿਵਾਰ ਸਣੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ…ਗੁਰੂ ਚਰਨਾਂ ਵਿੱਚ ਮੱਥਾ ਟੇਕਿਆ। ਪੰਜਾਬ ਅਤੇ ਪੰਜਾਬੀਆਂ ਦੀ ਚੜ੍ਹਦੀਕਲਾ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ..ਨਵਾਂ ਸਾਲ ਸਾਰਿਆਂ ਲਈ ਖ਼ੁਸ਼ੀਆਂ-ਖੇੜੇ ਲੈ ਦੀ ਸੌਗਾਤ ਲੈ ਕੇ ਆਵੇ।

ਦੱਸ ਦੇਈਏ ਕਿ CM ਮਾਨ ਨੇ ਇੱਕ ਹੋਰ ਟਵੀਟ ਕਰਦਿਆਂ ਲਿਖਿਆ,”ਸਾਰਿਆਂ ਨੂੰ ਨਵੇਂ ਸਾਲ 2023 ਦੀਆਂ ਮੁਬਾਰਕਾਂ…ਉਮੀਦ ਕਰਦਾ ਹਾਂ ਨਵਾਂ ਸਾਲ 2023 ਸਾਰਿਆਂ ਦੇ ਵਿਹੜੇ ਤੰਦਰੁਸਤੀ-ਤਰੱਕੀਆਂ ਅਤੇ ਖ਼ੁਸ਼ੀਆਂ-ਖੇੜੇ ਲੈ ਕੇ ਆਵੇ ਸਾਡਾ ਆਪਸੀ ਪਿਆਰ-ਭਾਈਚਾਰਾ ਸਦਾ ਵਾਂਗ ਕਾਇਮ ਤੇ ਬਰਕਰਾਰ ਰਹੇ ਪੰਜਾਬ ਹਰ ਖੇਤਰ ‘ਚ ਨਵੀਆਂ ਬੁਲੰਦੀਆਂ ਸਰ ਕਰੇ।”
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “























