ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਅਧਿਕਾਰੀ ਦੇ ਪਹਿਰਾਵਾ ਸਬੰਧੀ ਨਵਾਂ ਹੁਕਮ ਜਾਰੀ ਕੀਤਾ ਹੈ। ਹੁਣ ਪੰਜਾਬ ‘ਚ ਵਿਜੀਲੈਂਸ ਅਧਿਕਾਰੀ ਜੀਨਸ ਤੇ ਟੀ-ਸ਼ਰਟ ਨਹੀਂ ਪਾ ਸਕਣਗੇ। ਸਰਕਾਰ ਨੇ ਇਹ ਹੁਕਮ ਦਫ਼ਤਰ ਵਿੱਚ ਬੈਠੇ ਅਧਿਕਾਰੀਆਂ ਲਈ ਲਾਗੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਹੁਣ ਹਰ ਰੈਂਕ ਦੇ ਅਧਿਕਾਰੀਆਂ ਨੂੰ ਫੋਰਮਾਲ ਪਹਿਰਾਵੇ ‘ਚ ਹੀ ਦਫ਼ਤਰ ਵਿੱਚ ਦਾਖ਼ਲ ਹੋਣਾ ਪਵੇਗਾ।
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਫੀਲਡ ਵਿੱਚ ਡਿਊਟੀ ਕਰ ਰਹੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਜੀਨਸ ਤੇ ਟੀ-ਸ਼ਰਟ ਪਾਉਣ ਦੀ ਛੋਟ ਦਿੱਤੀ ਹੈ। ਕਿਉਂਕਿ ਫੀਲਡ ਡਿਊਟੀ ਦੌਰਾਨ ਕਈ ਤਰ੍ਹਾਂ ਦੀਆਂ ਸਾਵਧਾਨੀਆਂ ਵਰਤਣੀਆਂ ਜ਼ਰੂਰੀ ਹਨ। ਇਹੀ ਕਾਰਨ ਹੈ ਕਿ ਰਾਜ ਸਰਕਾਰ ਦੇ ਹੁਕਮ ਦਫ਼ਤਰ ਵਿੱਚ ਬੈਠੇ ਮੁਲਾਜ਼ਮਾਂ ਤੇ ਅਧਿਕਾਰੀਆਂ ’ਤੇ ਹੀ ਲਾਗੂ ਹੋਣਗੇ। ਹੁਣ ਹਰ ਅਧਿਕਾਰੀ ਦਫ਼ਤਰ ਵਿਚ ਜੀਨਸ ਅਤੇ ਟੀ-ਸ਼ਰਟ ਪਾ ਕੇ ਬੈਠਣ ਦੀ ਬਜਾਏ ਪੈਂਟ-ਸ਼ਰਟ, ਬਲੇਜ਼ਰ ਅਤੇ ਕੋਟ ਵਿੱਚ ਨਜ਼ਰ ਆਉਣਗੇ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਬੈਂਸ ਨੂੰ ਧਮਕੀ ਦੇਣ ਵਾਲਾ ਗ੍ਰਿਫਤਾਰ, ਮੁਲਜ਼ਮ ਮਾਨਸਿਕ ਤੌਰ ‘ਤੇ ਬਿਮਾਰ
ਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਦਫ਼ਤਰ ਵਿੱਚ ਜੀਨਸ ਅਤੇ ਟੀ-ਸ਼ਰਟਾਂ ਪਾ ਕੇ ਬੈਠੇ ਅਫ਼ਸਰਾਂ ’ਤੇ ਇਤਰਾਜ਼ ਜਤਾਇਆ ਗਿਆ ਸੀ। ਇਹੀ ਕਾਰਨ ਹੈ ਕਿ ਸੂਬਾ ਸਰਕਾਰ ਨੇ ਇਨ੍ਹਾਂ ਸ਼ਿਕਾਇਤਾਂ ਦਾ ਨੋਟਿਸ ਲੈਂਦਿਆਂ ਦਫ਼ਤਰ ਵਿੱਚ ਬੈਠੇ ਅਧਿਕਾਰੀਆਂ ਨੂੰ ਫੋਰਮਾਲ ਪਹਿਰਾਵੇ ਪਹਿਨਣ ਦੇ ਹੁਕਮ ਜਾਰੀ ਕੀਤੇ ਹਨ।
ਵੀਡੀਓ ਲਈ ਕਲਿੱਕ ਕਰੋ -: