ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਪੰਜਾਬ ਵਿੱਚ ਕੜਾਕੇ ਦੀ ਠੰਡ ਤੇ ਸੀਤ ਲਹਿਰ ਦੀ ਵੀ ਵਾਪਸੀ ਹੋਈ ਹੈ। ਸੋਮਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ ਨੂੰ ਸੰਘਣੀ ਧੁੰਦ ਨੇ ਆਮ ਜਨ ਜੀਵਨ ਪ੍ਰਭਾਵਿਤ ਕੀਤਾ । ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਧੁੰਦ ਨੂੰ ਲੈ ਕੇ ਵਾਰ-ਵਾਰ ਅਲਰਟ ਜਾਰੀ ਕੀਤੇ ਜਾ ਰਹੇ ਹਨ । ਉੱਥੇ ਹੀ ਰਾਤ 2 ਵਜੇ ਤੋਂ ਹੀ ਪੰਜਾਬ ਦਾ ਦੁਆਬਾ-ਮਾਝਾ ਸਵੇਰੇ ਧੁੰਦ ਦੀ ਲਪੇਟ ਵਿੱਚ ਹੈ। ਮੌਸਮ ਵਿਭਾਗ ਨੇ ਸਵੇਰੇ 7 ਵਜੇ ਸੈਟੇਲਾਈਟ ਤਸਵੀਰ ਸਾਂਝੀ ਕਰਕੇ ਲੋਕਾਂ ਨੂੰ ਸੀਤ ਲਹਿਰ ਤੇ ਧੁੰਦ ਬਾਰੇ ਸੁਚੇਤ ਕੀਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ 4 ਦਿਨਾਂ ਤੱਕ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੀ ਚੇਤਾਵਨੀ ਜਾਰੀ ਕੀਤੀ।
ਮੌਸਮ ਵਿਭਾਗ ਵੱਲੋਂ ਜਾਰੀ ਚਿਤਾਵਨੀ ਅਨੁਸਾਰ ਪੰਜਾਬ ਦਾ ਮਾਝਾ ਅਤੇ ਦੋਆਬਾ ਧੁੰਦ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ। ਧੁੰਦ ਕਾਰਨ ਅੰਮ੍ਰਿਤਸਰ-ਚੰਡੀਗੜ੍ਹ ਅਤੇ ਅੰਮ੍ਰਿਤਸਰ-ਦਿੱਲੀ ਮਾਰਗ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ । ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੀ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ। ਦੁਪਹਿਰ 2:30 ਵਜੇ ਪੁਣੇ ਤੋਂ ਅੰਮ੍ਰਿਤਸਰ ਲੈਂਡ ਲਈ ਇੰਡੀਗੋ ਦੀ ਫਲਾਈਟ ਰੱਦ ਕਰ ਦਿੱਤੀ ਗਈ। ਇਸ ਦੇ ਨਾਲ ਹੀ ਅੰਮ੍ਰਿਤਸਰ ਤੋਂ ਸਵੇਰੇ 2:55 ਵਜੇ ਉਡਾਣ ਭਰਨ ਵਾਲੀ ਫਲਾਈਟ ਨੂੰ ਵੀ ਰੱਦ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: ਸੁਪਰੀਮ ਕੋਰਟ ਨੇ ਨੋਟਬੰਦੀ ‘ਤੇ ਕੇਂਦਰ ਸਰਕਾਰ ਨੂੰ ਦਿੱਤੀ ਕਲੀਨ ਚਿੱਟ, ਕਿਹਾ- ‘ਸਰਕਾਰ ਦਾ ਫ਼ੈਸਲਾ ਸਹੀ’
ਧੁੰਦ ਦਾ ਅਸਰ ਟ੍ਰੇਨਾਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ । ਦਿੱਲੀ-ਅੰਮ੍ਰਿਤਸਰ ਰੂਟ ‘ਤੇ ਚੱਲਣ ਵਾਲੀਆਂ ਟ੍ਰੇਨਾਂ ਪਹਿਲਾਂ ਹੀ ਅੱਧਾ ਘੰਟਾ ਦੇਰੀ ਨਾਲ ਚੱਲ ਰਹੀਆਂ ਹਨ। ਉੱਤਰੀ ਰੇਲਵੇ ਨੇ ਯਾਤਰੀਆਂ ਨੂੰ ਇਹ ਵੀ ਸੁਝਾਅ ਦਿੱਤਾ ਹੈ ਕਿ ਉਹ ਟ੍ਰੇਨ ਫੜਨ ਤੋਂ ਪਹਿਲਾਂ ਯਾਤਰੀਆਂ ਨੂੰ ਰੇਲਵੇ ਸੂਚਨਾ ਵੈੱਬਸਾਈਟ ਤੋਂ ਟ੍ਰੇਨ ਦੀ ਲਾਈਵ ਸਥਿਤੀ ਦੀ ਜਾਂਚ ਕਰਨ ਤੋਂ ਬਾਅਦ ਹੀ ਰੇਲਵੇ ਸਟੇਸ਼ਨ ‘ਤੇ ਪਹੁੰਚਣ ਦਾ ਸੁਝਾਅ ਦਿੱਤਾ ਹੈ ।
ਦੱਸ ਦੇਈਏ ਕਿ ਪੰਜਾਬ ਦੇ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 4.0 ਡਿਗਰੀ,ਪਟਿਆਲਾ ਵਿੱਚ 7.4 ਡਿਗਰੀ, ਲੁਧਿਆਣਾ ਵਿੱਚ 14.8 ਡਿਗਰੀ, ਅੰਬਾਲਾ ਵਿੱਚ 9.0 ਡਿਗਰੀ, ਹਿਸਾਰ ਵਿੱਚ 5.4 ਡਿਗਰੀ ਅਤੇ ਕਰਨਾਲ ਵਿੱਚ 9.8 ਡਿਗਰੀ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: