ਪੰਜਾਬ ਦੇ ਸ਼ਹਿਰਾਂ ‘ਚ ਵਧੇ ਟਰੈਫਿਕ ਦੇ ਬੋਝ ਨੂੰ ਘੱਟ ਕਰਨ ਲਈ ਸੂਬਾ ਸਰਕਾਰ ਮੋਹਾਲੀ ਸਮੇਤ ਅੰਮ੍ਰਿਤਸਰ ਅਤੇ ਲੁਧਿਆਣਾ ‘ਚ ਮੈਟਰੋ ਚਲਾਉਣ ਦੀ ਤਿਆਰੀ ਕਰ ਰਹੀ ਹੈ। ਸਰਕਾਰ ਨੇ ਇਸ ਸਬੰਧੀ ਅਧਿਕਾਰ ਏਜੰਸੀ ਤੋਂ ਸਰਵੇਖਣ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਸਾਰੀ ਕਾਰਵਾਈਆਂ ਮੁਕੰਮਲ ਕਰ ਲਈ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਾਂਝੀ ਕੀਤੀ ਗਈ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਵਿਭਾਗ ਨੂੰ ਵੱਧਦੀ ਆਬਾਦੀ ਵਾਲੇ ਸ਼ਹਿਰਾਂ ਵਿੱਚ ਮੈਟਰੋ ਦੀ ਸੰਭਾਵਨਾ ਦੀ ਜਾਂਚ ਸਬੰਧੀ ਸਰਵੇਖਣ ਕਰਨ ਲਈ ਕਿਹਾ ਹੈ। ਅਧਿਕਾਰਾਂ ਦਾ ਅਧਿਐਨ ਕਰਨ ਮਗਰੋਂ ਤੁਰੰਤ ਪ੍ਰੋਜੈਕਟ ‘ਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਸ਼ਹਿਰਾਂ ਦੇ ਬਾਹਰੀ ਖੇਤਰਾਂ ਵਿੱਚ ਸੜਕੀ ਵਿਵਸਥਾ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਦਕਿ ਸਰਕਾਰ ਨੇ ਅੰਦਰੂਨੀ ਵਿਵਸਥਾ ਨੂੰ ਸੁਧਾਰਨ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਚੰਗੀਆਂ ਸਹੂਲਤਾਂ ਦਿੱਤੀਆਂ ਜਾਣ । ਇਸ ਲਈ ਇਹ ਸਾਰੇ ਯਤਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਆਸਟ੍ਰੇਲੀਆ ‘ਚ 2 ਹੈਲੀਕਾਪਟਰ ਹਵਾ ‘ਚ ਟਕਰਾਏ, 4 ਲੋਕਾਂ ਦੀ ਮੌਤ, 13 ਗੰਭੀਰ ਜ਼ਖਮੀ
ਜਾਣਕਾਰੀ ਅਨੁਸਾਰ RITES ਨੇ ਟ੍ਰਾਈਸਿਟੀ ਵਿੱਚ ਮੈਟਰੋ ਨੂੰ 64 ਕਿਲੋਮੀਟਰ ਦੇ ਨੈਟਵਰਕ ਵਿੱਚ ਦੋ ਪੜਾਵਾਂ ਵਿੱਚ ਚਲਾਉਣ ਦੀ ਗੱਲ ਕੀਤੀ ਹੈ। ਪਹਿਲੇ ਪੜਾਅ ਵਿੱਚ ਸਿਰਫ਼ ਚੰਡੀਗੜ੍ਹ ਅਤੇ ਦੂਜੇ ਪੜਾਅ ਵਿੱਚ ਮੁਹਾਲੀ ਅਤੇ ਪੰਚਕੂਲਾ ਨੂੰ ਜੋੜਿਆ ਜਾਵੇਗਾ। ਪਹਿਲੇ ਪੜਾਅ ਤਹਿਤ ਚੰਡੀਗੜ੍ਹ ਵਿੱਚ ਤਿੰਨ ਕੋਰੀਡੋਰਾਂ ਨਾਲ 44.8 ਕਿਲੋਮੀਟਰ ਦੇ ਖੇਤਰ ਵਿੱਚ ਮੈਟਰੋ ਚਲਾਈ ਜਾਣੀ ਹੈ, ਜਿਸ ਵਿੱਚੋਂ 16 ਕਿਲੋਮੀਟਰ ਜ਼ਮੀਨਦੋਜ਼ ਹੋਵੇਗੀ, ਜਦਕਿ 28.8 ਕਿਲੋਮੀਟਰ ਐਲੀਵੇਟਿਡ ਹੋਵੇਗੀ। ਇਸੇ ਤਰ੍ਹਾਂ ਦੂਜੇ ਪੜਾਅ ਵਿੱਚ ਮੁਹਾਲੀ ‘ਚ 13 ਕਿਲੋਮੀਟਰ ਦੇ ਖੇਤਰ ਵਿੱਚ ਮੈਟਰੋ ਲਾਈਨ ਵਿਛਾਉਣ ਦੀ ਗੱਲ ਕੀਤੀ ਗਈ ਹੈ, ਜਦੋਂ ਕਿ ਪੰਚਕੂਲਾ ਵਿੱਚ 6.5 ਕਿਲੋਮੀਟਰ ਦੇ ਖੇਤਰ ਵਿੱਚ ਮੈਟਰੋ ਚਲਾਉਣ ਦੀ ਸਿਫਾਰਸ਼ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: