ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜ਼ੁਰਗਾਂ, ਵਿਧਵਾਵਾਂ ਤੇ ਬੇਸਹਾਰਾ ਔਰਤਾਂ, ਆਸ਼ਰਿਤ ਬੱਚਿਆਂ ਤੇ ਦਿਵਿਆਂਗ ਵਿਅਕਤੀਆਂ ਨੂੰ ਆਤਮ ਨਿਰਭਰ ਬਣਉਣ ਤੇ ਉਨ੍ਹਾਂ ਦੇ ਸਮਾਜਿਕ ਤੇ ਆਰਥਿਕ ਪੱਧਰ ਨੂੰ ਉੱਚਾ ਕਰਨ ਲਈ ਪੈਨਸ਼ਨ ਦਿੱਤੀ ਹੈ। ਚਾਲੂ ਵਿੱਤੀ ਸਾਲ ਵਿਚ 30.73 ਲੱਖ ਲਾਭਪਾਤਰੀਆਂ ਨੂੰ 4025.28 ਕਰੋੜ ਰੁਪਏ ਦਾ ਪੈਨਸ਼ਨ ਭੁਗਤਾਨ ਕੀਤਾ ਗਿਆ ਹੈ।
ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸੂਬੇ ਵਿਚ ਪੈਨਸ਼ਨ ਦੇ ਭੁਗਤਾਨ ਵਿਚ ਪਾਰਦਰਸ਼ਤਾ ਤੇ ਜਲਦੀ ਭੁਗਤਾਨ ਲਈ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ (PFMS) ਲਾਗੂ ਕੀਤੀ ਗਈ। ਬਜ਼ੁਰਗ ਪੈਨਸ਼ਨ ਤੇ ਹੋਰ ਵਿੱਤੀ ਸਹਾਇਤਾ ਯੋਜਨਾਵਾਂ ਤਹਿਤ ਲਾਭਪਾਤਰੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ।
ਪੀਐੱਫਐੱਮਐੱਮ ਰਾਹੀਂ ਲਗਭਗ 30.73 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਮਿਲ ਰਹੀ ਹੈ। ਪੈਨਸ਼ਨ ਯੋਜਨਾਵਾਂ ਤਹਿਤ ਵਿੱਤੀ ਸਾਲ ਨਵੰਬਰ 2022 ਤੱਕ 1.88 ਲੱਖ ਨਵੇਂ ਪੈਨਸ਼ਨ ਮਾਮਲੇ ਮਨਜ਼ੂਰ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਰਾਹੀਂ ਪੈਨਸ਼ਨ ਸਰਵੇ ਕਰਾਇਆ ਗਿਆ ਜਿਸ ਮੁਤਾਬਕ ਮ੍ਰਿਤਕ ਪਾਏ ਗਏ 90,248 ਲਾਭਪਾਤਰੀਆਂ ਵਿਚੋਂ 55,082 ਲਾਭਪਾਤਰੀਆਂ ਦੇ ਵਾਰਸਾਂ ਤੋਂ ਲਗਭਗ 15 ਕਰੋੜ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ: ਧੁੰਦ ਕਾਰਨ ਵਾਪਰੇ ਸੜਕ ਹਾਦਸੇ ‘ਚ ਗੈਂਗਸਟਰ ਕੁਲਬੀਰ ਨਰੂਆਣਾ ਦੇ ਸਾਥੀ ਅਜ਼ੀਜ਼ ਖ਼ਾਨ ਦੀ ਮੌਤ
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਮੁਫਤ ਬੱਸ ਸਫ਼ਰ ਦੀ ਸਹੂਲਤ ਸਕੀਮ ਦਾ ਉਦੇਸ਼ ਔਰਤਾਂ ਵਿੱਚ ਆਤਮ-ਵਿਸ਼ਵਾਸ ਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਤੇ ਪੰਜਾਬ ਦੀਆਂ ਔਰਤਾਂ ਨੂੰ ਸਫ਼ਰ ਕਰਨ ਦੀ ਵਧੇਰੇ ਆਜ਼ਾਦੀ ਦੇ ਕੇ ਉਨ੍ਹਾਂ ਦਾ ਸਸ਼ਕਤੀਕਰਨ ਕਰਨਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋ ਸਾਰੇ ਦਿਵਿਆਂਗ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ 1,000/- ਰੁਪਏ ਪ੍ਰਤੀ ਮਹੀਨਾ ਦਿਵਿਆਂਗ ਭੱਤਾ ਮਿਤੀ 01-01-2023 ਤੋਂ ਲਾਗੂ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: