ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ਼ੁਰੂ ਕੀਤੀ ਗਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਕਾਰਜਕਾਰੀ ਇੰਜੀਨੀਅਰ,, ਬੀ ਐਂਡ ਆਰ ਨਾਭਾ, ਜ਼ਿਲ੍ਹਾ ਪਟਿਆਲਾ,ਲੋਕ ਨਿਰਮਾਣ ਵਿਭਾਦ ਦੇ ਦਫਤਰ ਵਿਚ ਤਾਇਨਾਤ ਸੀਨੀਅਰ ਸਹਾਇਕ ਕੁਲਜੀਤ ਕੁਮਾਰ ਨੂੰ 5,000 ਰੁਪਏ ਦੀ ਰਿਸ਼ਵਤ ਮੰਗਦੇ ਤੇ ਲੈਂਦੇ ਸਮੇਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਉਸ ਦੇ ਸਹਾਇਕ ਜਸਵਿੰਦਰ ਦਾਸ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਨਾਲ ਸੰਪਰਕ ਕੀਤਾ ਤੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦਾ ਸੀਨੀਅਰ ਮੁਲਾਜ਼ਮ ਉਸ ਦੇ ਛੁੱਟੀ ਯਾਤਰਾ ਰਿਆਇਤ ਐੱਲਟੀਸੀ ਬਿੱਲਾਂ ਨੂੰ ਪਾਸ ਕਰਨ ਲਈ 5000 ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ।
ਇਹ ਵੀ ਪੜ੍ਹੋ : ਕੰਝਾਵਲਾ ਪੀੜਤਾ ਦੀ ਮਾਂ ਨਾਲ CM ਕੇਜਰੀਵਾਲ ਨੇ ਕੀਤੀ ਗੱਲ, 10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੁਸ਼ਟੀ ਦੇ ਬਾਅਦ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ ਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਦੋਸ਼ੀ ਕੁਲਜੀਤ ਕੁਮਾਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਉੁਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ ਵਿਜੀਲੈਂਸ ਥਾਣਾ ਪਟਿਆਲਾ ਵਿਚ ਭ੍ਰਿਸ਼ਟਾਚਾਰ ਰੋਕੂ ਨਿਯਮ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: