ਪੰਜਾਬ ਵਿੱਚ ਕੜਾਕੇ ਦੀ ਠੰਡ ਦਾ ਕਹਿਰ ਜਾਰੀ ਹੈ।ਗਹਿਰੀ ਸੰਘਣੀ ਧੁੰਦ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ ਤੇ ਕਈ ਹਾਦਸਿਆਂ ਦਾ ਕਾਰਨ ਵੀ ਬਣ ਰਹੀ ਹੈ। ਮੌਸਮ ਵਿਭਾਗ ਵੱਲੋਂ ਅਗਲੇ 2 ਦਿਨਾਂ ਤੱਕ ਸੂਬੇ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ । ਜਿਸਦੇ ਮੱਦੇਨਜ਼ਰ ਪੰਜਾਬ ਵਿੱਚ ਅਗਲੇ 72 ਘੰਟਿਆਂ ਦੌਰਾਨ ਕੜਾਕੇ ਦੀ ਠੰਡ ਪਵੇਗੀ । ਸੂਬੇ ਵਿੱਚ ਅਗਲੇ ਦੋ ਦਿਨ ਬਹੁਤ ਠੰਡੇ ਦਿਨ ਹੋਣ ਵਾਲੇ ਹਨ। ਰੈੱਡ ਅਲਰਟ ਦਾ ਐਲਾਨ ਕਰਦੇ ਹੋਏ ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ ਦੋ ਦਿਨਾਂ ਤੱਕ ਪੂਰੇ ਸੂਬੇ ਵਿੱਚ ਸੀਤ ਲਹਿਰ ਚੱਲੇਗੀ ਤੇ ਜ਼ਿਆਦਾਤਰ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ।
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਕਈ ਥਾਵਾਂ ‘ਤੇ ਸੰਘਣੀ ਧੁੰਦ ਦੇਖਣ ਨੂੰ ਮਿਲੀ। ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹੀ । ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ ਪੰਜ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਅਗਲੇ ਤਿੰਨ ਦਿਨਾਂ ਬਾਅਦ ਪੰਜਾਬ ਦਾ ਤਾਪਮਾਨ ਦੋ ਤੋਂ ਤਿੰਨ ਡਿਗਰੀ ਵੱਧ ਸਕਦਾ ਹੈ।
ਇਹ ਵੀ ਪੜ੍ਹੋ: ਫਿਲੀਪੀਨਜ਼ ‘ਚ ਪੰਜਾਬ ਦੇ ਕਬੱਡੀ ਕੋਚ ਦਾ ਗੋਲੀ ਮਾਰ ਕੇ ਕਤਲ, ਪਿੰਡ ‘ਚ ਪਸਰਿਆ ਸੋਗ
ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ ਅਗਲੇ 5 ਦਿਨਾਂ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਛਾਈ ਰਹੇਗੀ । ਖਾਸ ਕਰਕੇ ਸਵੇਰ, ਸ਼ਾਮ ਅਤੇ ਰਾਤ ਦੇ ਸਮੇਂ ਧੁੰਦ ਦੇ ਪ੍ਰਕੋਪ ਦੀ ਸੰਭਾਵਨਾ ਹੈ ।
ਪਹਾੜੀ ਰਾਜਾਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਅਗਲੇ 3 ਦਿਨਾਂ ਤੱਕ ਧੁੰਦ ਛਾਈ ਰਹਿ ਸਕਦੀ ਹੈ । ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਨਾਗਾਲੈਂਡ, ਤ੍ਰਿਪੁਰਾ, ਮਨੀਪੁਰ ਅਤੇ ਮਿਜ਼ੋਰਮ ਦੇ ਲੋਕਾਂ ਨੂੰ ਵੀ ਅਗਲੇ 2 ਦਿਨਾਂ ਤੱਕ ਧੁੰਦ ਦਾ ਕਹਿਰ ਸਹਿਣਾ ਪਵੇਗਾ । ਓਡੀਸ਼ਾ ਅਤੇ ਛੱਤੀਸਗੜ੍ਹ ਵਿੱਚ ਬੁੱਧਵਾਰ ਤੱਕ ਧੁੰਦ ਪੈਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: