ਪੰਜਾਬ ਵਿੱਚ ਜਲੰਧਰ ਦੇ ਸ਼ਾਹਕੋਟ ਸਬ-ਡਵੀਜ਼ਨ ਅਧੀਨ ਪੈਂਦੇ ਮਲਸੀਆਂ ਕਸਬੇ ਵਿੱਚ ਰਾਜਾ ਅਤੇ ਗਿੰਡਾ ਗਰੁੱਪਾਂ ਵਿਚਕਾਰ ਝੜਪ ਹੋ ਗਈ। ਦੋਵਾਂ ਧਿਰਾਂ ਵੱਲੋਂ ਜ਼ੋਰਦਾਰ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ ਵਿੱਚ ਚਾਰ ਨੌਜਵਾਨ ਜ਼ਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਤਿੰਨਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਜਦਕਿ ਇੱਕ ਦੇ ਪੇਟ ਵਿੱਚ ਗੋਲੀ ਲੱਗੀ ਹੈ। ਜਿਸ ਨੂੰ ਸ਼ਾਹਕੋਟ ਸਿਵਲ ਹਸਪਤਾਲ ‘ਚ ਭਾਰਤੀ ਕਰਵਾਇਆ ਗਿਆ ਹੈ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਰਾਜਾ ਅਤੇ ਗਿੰਦਾ ਦੇ ਦੋ ਧੜਿਆਂ ਵਿਚ ਪਹਿਲਾਂ ਵੀ ਲੜਾਈ ਹੋਈ ਸੀ। ਇਸੇ ਝਗੜੇ ਦੀ ਦੁਸ਼ਮਣੀ ਨੂੰ ਖਤਮ ਕਰਨ ਲਈ ਦੋਵਾਂ ਧੜਿਆਂ ਦੀ ਮੀਟਿੰਗ ਮਾਡਲ ਟਾਊਨ ਨੇੜੇ ਚਿੱਟੀ ਬੇਣ ਵਿਖੇ ਬੁਲਾਈ ਗਈ। ਸਮਝੋਤਾ ਮੀਟਿੰਗ ਦੌਰਾਨ ਦੋਵੇਂ ਧੜਿਆਂ ਦੇ ਨੌਜਵਾਨਾਂ ਨੇ ਇੱਕ ਦੂਜੇ ਨਾਲ ਬਹਿਸ ਹੋਣ ਲੱਗੀ ਅਤੇ ਕੁਝ ਦੇਰ ਇਹ ਬਹਿਸ ਲੜਾਈ ਤੱਕ ਪਹੁੰਚ ਗਈ। ਦੋਵਾਂ ਧੜਿਆਂ ਵਿੱਚ ਇੱਟਾਂ-ਪੱਥਰ ਤੇ ਗੋਲੀਆਂ ਚੱਲਣੀਆਂ ਸ਼ੁਰੂ ਹੋ ਗਈਆਂ।
ਇਹ ਵੀ ਪੜ੍ਹੋ : ਲੁਧਿਆਣਾ ‘ਚ 4 ਹਜ਼ਾਰ ਅਧਿਆਪਕਾਂ ਦੀ ਹੋਵੇਗੀ ਭਰਤੀ, CM ਮਾਨ ਨੇ ਵੰਡੇ ਨਿਯੁਕਤੀ ਪੱਤਰ
ਇਸ ਗੋਲੀਬਾਰੀ ਵਿੱਚ ਰਾਜਾ ਧੜੇ ਦੇ ਮੁਖੀ ਰਾਜਵਿੰਦਰ ਵਾਸੀ ਬਾਗਵਾਲਾ (ਸ਼ਾਹਕੋਟ) ਅਤੇ ਗਿੰਦਾ ਧੜੇ ਦੇ ਹਰਜਿੰਦਰ ਵਾਸੀ ਮਲਸੀਆਂ ਨੂੰ ਗੋਲੀਆਂ ਵੀ ਲੱਗੀਆਂ। ਹਰਜਿੰਦਰ ਦੀ ਲੱਤ ਵਿੱਚ ਗੋਲੀ ਲੱਗੀ। ਜਦਕਿ ਰਾਜਵਿੰਦਰ ਦੇ ਪੱਟ ਵਿੱਚ ਗੋਲੀ ਲੱਗੀ ਹੈ। ਇਨ੍ਹਾਂ ਤੋਂ ਇਲਾਵਾ ਵਿਨੋਦ ਵਾਸੀ ਜੈਨ ਕਲੋਨੀ ਸ਼ਾਹਕੋਟ, ਅਰਸ਼ਦੀਪ ਸਿੰਘ ਵਾਸੀ ਫਖਰੂਵਾਲ ਜ਼ਖ਼ਮੀ ਹੋ ਗਏ। ਵਿਨੋਦ ਦੇ ਪੇਟ ਵਿੱਚ ਗੋਲੀ ਲੱਗਣ ਕਾਰਨ ਉਸ ਨੂੰ ਗੰਭੀਰ ਹਾਲਤ ਵਿਚ ਸ਼ਾਹਕੋਟ ਸਿਵਲ ਹਸਪਤਾਲ ਤੋਂ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਘਟਨਾ ਦੀ ਸੂਚਨਾ ਮਿਲਣ ‘ਤੇ SHO ਗੁਰਿੰਦਰਜੀਤ ਸਿੰਘ ਪੁਲਿਸ ਫੋਰਸ ਸਮੇਤ ਤੁਰੰਤ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੌਕੇ ਤੋਂ 14 ਖੋਲ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਨੂੰ ਵੀ ਕਬਜ਼ੇ ‘ਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵਾਰਦਾਤ ਵਾਲੀ ਥਾਂ ਤੋਂ ਦੋ ਵਾਹਨ ਅਤੇ ਚਾਰ ਮੋਟਰਸਾਈਕਲ ਵੀ ਜ਼ਬਤ ਕੀਤੇ ਗਏ ਹਨ।