ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਠੰਡ ਦਾ ਪ੍ਰਕੋਪ ਜਾਰੀ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਦਿੱਲੀ ਵਿੱਚ ਵੀਰਵਾਰ ਨੂੰ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੰਘਣੀ ਧੁੰਦ ਦੇ ਚੱਲਦਿਆਂ ਭਾਰਤੀ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਇਸਦੇ ਮੱਦੇਨਜ਼ਰ ਦਿੱਲੀ ਹਵਾਈ ਅੱਡੇ ਨੇ ਵੀ ਵੀਰਵਾਰ ਨੂੰ ਆਪਣੇ ਸਾਰੇ ਯਾਤਰੀਆਂ ਨੂੰ ਅਲਰਟ ਕਰ ਦਿੱਤਾ ਹੈ। ਹਵਾਈ ਅੱਡੇ ਨੇ ਦੱਸਿਆ ਕਿ ਸੋਮਵਾਰ ਤੇ ਮੰਗਲਵਾਰ ਵਿਚਾਲੇ ਕਰੀਬ 100 ਉਡਾਣਾਂ ਦੇਰੀ ਨਾਲ ਚੱਲੀਆਂ ਤੇ ਕੁਝ ਨੂੰ ਕੋਹਰੇ ਕਾਰਨ ਡਾਇਵਰਟ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਕਿਹਾ ਗਿਆ ਕਿ ਯਾਤਰੀਆਂ ਨੂੰ ਬੇਨਤੀ ਹੈ ਕਿ ਫਲਾਈਟ ਅਪਡੇਟ ਦੀ ਜਾਣਕਾਰੀ ਦੇ ਲਈ ਸਬੰਧਿਤ ਏਅਰਲਾਈਨ ਨਾਲ ਸੰਪਰਕ ਕਰੋ। ਮੌਸਮ ਵਿਭਾਗ ਨੇ ਆਪਣੀ ਐਡਵਾਈਜ਼ਰੀ ਵਿੱਚ ਲਿਖਿਆ ਕਿ ਕਈ ਥਾਵਾਂ ‘ਤੇ ਸੰਘਣੀ ਤੋਂ ਸੰਘਣੀ ਧੁੰਦ , ਕੁਝ ਥਾਵਾਂ ‘ਤੇ ਕੋਲਡ ਡੇਅ ਤੋਂ ਲੈ ਕੇ ਗੰਭੀਰ ਕੋਲਡ ਦੀ ਸਥਿਤੀ ਹੈ। ਇਸਦੇ ਇਲਾਵਾ ਕਿਹਾ ਗਿਆ ਹੈ ਕਿ ਵੱਖ0-ਵੱਖ ਥਾਵਾਂ ‘ਤੇ ਕੋਲਡ ਡੇਅ ਵਰਗੇ ਆਸਾਰ ਹਨ। IMD ਮੌਸਮ ਦੀ ਚਿਤਾਵਨੀ ਲਈ ਚਾਰ ਕਲਰ ਕੋਡ ਦੀ ਵਰਤੋਂ ਕਰਦਾ ਹੈ – ਹਰਾ (ਕਾਰਵਾਈ ਦੀ ਜ਼ਰੂਰਤ ਨਹੀਂ), ਪੀਲਾ (ਦੇਖੋ ਤੇ ਅਪਡੇਟ ਰਹੋ), ਨਾਰੰਗੀ (ਤਿਆਰ ਰਹੋ) ਤੇ ਲਾਲ (ਕਾਰਵਾਈ ਕਰੋ) ।
ਦੱਸ ਦੇਈਏ ਕਿ ਦਿੱਲੀ ਵਿੱਚ ਕੜਾਕੇ ਦੀ ਠੰਡ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਕਈ ਡਿਗਰੀ ਹੇਠਾਂ ਦਰਜ ਕੀਤਾ ਗਿਆ ਹੈ। ਰਾਸ਼ਟਰੀ ਰਾਜਧਾਨੀ ਵਿੱਚ ਵੀਰਵਾਰ ਨੂੰ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: