ਅਮਰੀਕਾ ਵਿਚ ਫਾਇਰਿੰਗ ਦਾ ਸਿਲਸਿਲਾ ਜਾਰੀ ਹੈ। ਅਮਰੀਕਾ ਦੇ ਵਰਜੀਨੀਆ ਵਿਚ ਪ੍ਰਾਇਮਰੀ ਸਕੂਲ ਦੇ ਇਕ ਵਿਦਿਆਰਥੀ ਨੇ ਗੋਲੀ ਮਾਰ ਕੇ ਇਕ ਟੀਚਰ ਨੂੰ ਜ਼ਖਮੀ ਕਰ ਦਿੱਤਾ। ਟੀਚਰ ਨੂੰ ਹਸਪਤਾਲ ਵਿਚ ਭਰਤੀ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਰਿਚਨੇਕ ਐਲੀਮੈਂਟਰੀ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਕੋਈ ਵਿਦਿਆਰਥੀ ਜ਼ਖਮੀ ਨਹੀਂ ਹੋਇਆ ਹੈ।
ਲਗਭਗ 30 ਸਾਲ ਦੀ ਟੀਚਰ ਗੋਲੀਬਾਰੀ ਵਿਚ ਜ਼ਖਮੀ ਹੋਈ ਹੈ। ਗਨੀਮਤ ਹੈ ਕਿ ਹਸਪਤਾਲ ਲਿਜਾਣ ਦੇ ਬਾਅਦ ਉਨ੍ਹਾਂ ਦੀ ਹਾਲਤ ਵਿਚ ਕੁਝ ਸੁਧਾਰ ਆਇਆ। ਪੁਲਿਸ ਨੇ ਕਿਹਾ ਕਿ ਬੱਚੇ ਕੋਲ ਕਲਾਸ ਵਿਚ ਇਕ ਹੈਂਡਗੰਨ ਸੀ। ਵਿਦਿਆਰਥੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਗੋਲੀਬਾਰੀ ਦੇ ਬਾਅਦ ਕਲਾਸਰੂਮ ਵਿਚ ਹੜੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਤੇ ਜਿਆਦਾਤਰ ਬੱਚੇ ਰੋਣ ਲੱਗੇ।
ਵਿਦਿਆਰਥੀਆਂ ਨੂੰ ਸੁਰੱਖਿਆ ਉਨ੍ਹਾਂ ਦੇ ਮਾਪਿਆਂ ਕੋਲ ਪਹੁੰਚਾਇਆ ਗਿਆ। ਘਟਨਾ ਨੂੰ ਲੈ ਕੇ ਪੁਲਿਸ ਮੁਖੀ ਨੇ ਕਿਹਾ ਕਿ ਸਕੂਲ ਮੁਖੀ ਜਾਰਜ ਪਾਰਕਰ ਨੇ ਬੰਦੂਕਾਂ ਨੂੰ ਸਕੂਲ ਤੋਂ ਬਾਹਰ ਰੱਖਣ ਵਿਚ ਟੀਚਰਾਂ ਦੀ ਅਸਮਰਥਤਾ ‘ਤੇ ਅਫਸੋਸ ਤਾਇਆ। ਉਹ ਘਟਨਾ ਤੋਂ ਕਾਫੀ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਸਾਨੂੰ ਬੱਚਿਆਂ ਨੂੰ ਬੰਦੂਕਾਂ ਤੋਂ ਦੂਰ ਰੱਖਣ ਦੀ ਲੋੜ ਹੈ। ਪੁਲਿਸ ਮੁਖੀ ਸਟੀਵ ਡਰੂ ਨੇ ਦੱਸਿਆ ਕਿ ਗੋਲੀਬਾਰੀ ਨੂੰ ਲੈ ਕੇ ਦੁਪਿਹਰ ਲਗਭਗ 2 ਵਜੇ ਸਾਨੂੰ ਕਾਲ ਮਿਲੀ ਸੀ। ਸੂਚਨਾ ਮਿਲਦੇ ਹੀ ਸਾਡੀ ਟੀਮ ਮੌਕੇ ‘ਤੇ ਪਹੁੰਚੀ।
ਵੀਡੀਓ ਲਈ ਕਲਿੱਕ ਕਰੋ -: