ਫਾਜ਼ਿਲਕਾ ਪੁਲਿਸ ਨੂੰ ਭਾਰਤ-ਪਾਕਿਸਤਾਨ ਸਰਹੱਦ ਤੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਹੋਈ ਹੈ। ਪੁਲਿਸ ਨੇ ਸਰਹੱਦ ਤੋਂ 31 ਕਿਲੋ 20 ਗ੍ਰਾਮ ਹੈਰੋਇਨ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਹੈਰੋਇਨ 29 ਪੈਕਟਾਂ ਵਿਚ ਸੀਲ ਕੀਤੀ ਗਈ ਸੀ। ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ਨਾਲ ਸਬੰਧਤ 2 ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਇਸ ਦੀ ਜਾਣਕਾਰੀ DGP ਗੌਰਵ ਯਾਦਵ ਵੱਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਬਰਾਮਦ ਕੀਤੇ ਗਏ ਹੈਰੋਇਨ ਦੀ ਕੀਮਤ ਅੰਤਰਾਸ਼ਟਰੀ ਬਜ਼ਾਰ ਕਰੀਬ ਕਰੋੜਾਂ ਰੁਪਏ ਦੀ ਹੈ। ਦੱਸ ਦਈਏ ਕਿ ਬੀਤੇ ਦਿਨ ਭਾਰਤ-ਪਾਕਿ ਸਰਹੱਦ ‘ਤੇ ਹਲਚਲ ਮਚ ਗਈ ਸੀ। ਸਰਹੱਦ ਤੋਂ ਇਕ ਸ਼ੱਕੀ ਵਿਅਕਤੀ ਨੂੰ ਦੇਖ ਕੇ ਸੀਮਾ ਸੁਰੱਖਿਆ ਬਲ ਵੱਲੋਂ ਫਾਇਰਿੰਗ ਕੀਤੀ ਗਈ ਸੀ। ਜਿਸ ‘ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ। ਇਸ ਮਗਰੋਂ ਅੱਜ ਫਾਜ਼ਿਲਕਾ ਪੁਲਿਸ ਵੱਲੋਂ ਉਕਤ ਹੈਰੋਇਨ ਕਾਬੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਫਲੈਟ ਦੀ 7ਵੀਂ ਮੰਜ਼ਿਲ ‘ਤੇ ਲੱਗੀ ਅੱਗ, ਹਾਦਸੇ ‘ਚ 15 ਸਾਲਾ ਲੜਕੀ ਦੀ ਮੌਤ, 4 ਜ਼ਖਮੀ
ਇਸ ਸਬੰਧੀ DGP ਗੌਰਵ ਯਾਦਵ ਨੇ ਟਵੀਟ ਕੀਤਾ ਹੈ ਕਿ ਸਰਹੱਦੀ ਸੂਬੇ ਫਾਜ਼ਿਲਕਾ ਵਿੱਚ ਫਾਜ਼ਿਲਕਾ ਪੁਲਿਸ ਅਤੇ BSF ਨੇ ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਨੇ 29 ਪੇਟੀਆਂ ਵਿੱਚੋਂ 31 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਵੀ ਮੌਕੇ ਉੱਤੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਟਵੀਟ ਕੀਤਾ ਕਿ ਅਗਲੇ ਅਤੇ ਪਿਛਲੇ ਨੈੱਟਵਰਕ ਨੂੰ ਤੋੜਨ ਲਈ ਹੋਰ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: