ਦਿੱਲੀ ਵਿੱਚ ਇੱਕ 16 ਸਾਲਾ ਲੜਕੀ ਵੱਲੋਂ ਇੱਕ ਔਰਤ ਨੂੰ ਗੋਲੀ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ। ਗੋਲੀ ਲੱਗਣ ਕਾਰਨ ਔਰਤ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਔਰਤ ਦੇ ਨਾਬਾਲਗ ਪੁੱਤਰ ਨੇ 2021 ‘ਚ ਲੜਕੀ ਨਾਲ ਬਲਾਤਕਾਰ ਕੀਤਾ ਸੀ। ਇਸ ਕਾਰਨ ਲੜਕੀ ਨੇ ਔਰਤ ਨੂੰ ਗੋਲੀ ਮਾਰ ਦਿੱਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਸ਼ਾਮ ਕਰੀਬ 5 ਵਜੇ ਰਾਜਧਾਨੀ ਦੇ ਭਜਨਪੁਰਾ ਇਲਾਕੇ ‘ਚ ਵਾਪਰੀ ਸੀ। 50 ਸਾਲਾ ਔਰਤ ਕਰਿਆਨੇ ਦੀ ਦੁਕਾਨ ਚਲਾਉਂਦੀ ਹੈ। ਲੜਕੀ ਔਰਤ ਦੇ ਦੁਕਾਨ ‘ਤੇ ਆਈ ਅਤੇ ਉਸ ‘ਤੇ ਗੋਲੀ ਚਲਾ ਦਿੱਤੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲੜਕੀ ਨੂੰ ਗ੍ਰਿਫਤਾਰ ਕਰ ਲਿਆ। ਜ਼ਖਮੀ ਔਰਤ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਹਿਮਾਚਲ ‘ਚ 3 ਰੁਪਏ ਮਹਿੰਗਾ ਹੋਇਆ ਡੀਜ਼ਲ, CM ਸੁਖਵਿੰਦਰ ਸਿੰਘ ਨੇ ਵਧਾਇਆ ਵੈਟ
ਜਾਣਕਾਰੀ ਅਨੁਸਾਰ ਔਰਤ ਦੇ ਲੜਕੇ ਨੇ 2021 ‘ਚ ਲੜਕੀ ਨਾਲ ਬਲਾਤਕਾਰ ਕੀਤਾ ਸੀ। ਪੀੜਤਾ ਨੇ ਉਸ ਸਮੇਂ ਨਾਬਾਲਗ ਲੜਕੇ ਦੇ ਖ਼ਿਲਾਫ਼ FIR ਵੀ ਦਰਜ ਕਰਵਾਈ ਸੀ। ਪੁਲਿਸ ਨੇ ਕਥਿਤ ਤੌਰ ‘ਤੇ ਨਾਬਾਲਗ ਲੜਕੇ ਦੇ ਖ਼ਿਲਾਫ਼ ਭਾਰਤੀ ਦੰਡਾਵਲੀ (IPC) ਅਤੇ ਐਕਟ ਦੀਆਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: