ਸ਼ਰਾਬ ਦੇ ਸ਼ੌਕੀਨਾਂ ਲਈ ਖੁਸ਼ਖਬਰੀ ਹੈ। ਚੰਡੀਗੜ੍ਹ ‘ਚ ਅਗਲੇ ਵਿੱਤੀ ਸਾਲ ਤੋਂ ਸ਼ਰਾਬ ਸਸਤੀ ਹੋ ਸਕਦੀ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਲ 2023-24 ਲਈ ਬਣਾਈ ਜਾਣ ਵਾਲੀ ਨਵੀਂ ਸ਼ਰਾਬ ਨੀਤੀ (ਨਿਊਜ਼ ਐਕਸਾਈਜ਼ ਪਾਲਿਸੀ ਚੰਡੀਗੜ੍ਹ) ਵਿੱਚ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਰਣਨੀਤੀ ਬਣਾਈ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਦੇ ਮੁਕਾਬਲੇ ਚੰਡੀਗੜ੍ਹ ‘ਚ ਸ਼ਰਾਬ ਦੀ ਕੀਮਤ ਘੱਟ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਨੇ ਪਿਛਲੇ ਸਾਲ ਸ਼ਰਾਬ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਸੀ।
ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਪੰਜਾਬ ਅਤੇ ਹਰਿਆਣਾ ਦੇ ਮੁਕਾਬਲੇ ਚੰਡੀਗੜ੍ਹ ਵਿੱਚ ਸ਼ਰਾਬ ਸਸਤੀ ਸੀ ਪਰ ਪਿਛਲੇ ਸਾਲ ਪੰਜਾਬ ਸਰਕਾਰ ਨੇ ਸ਼ਰਾਬ ਨੀਤੀ ਵਿੱਚ ਸੋਧ ਕੀਤੀ ਸੀ, ਜਿਸ ਕਾਰਨ ਪੰਜਾਬ ਵਿੱਚ ਚੰਡੀਗੜ੍ਹ ਨਾਲੋਂ ਸ਼ਰਾਬ ਸਸਤੀ ਹੈ। ਪੰਜਾਬ ਵਿੱਚ ਸ਼ਰਾਬ ਸਸਤੀ ਹੋਣ ਕਾਰਨ ਚੰਡੀਗੜ੍ਹ ਦੇ ਸ਼ਰਾਬ ਠੇਕੇਦਾਰਾਂ ਨੇ ਰੇਟ ਘਟਾਉਣ ਦੀ ਮੰਗ ਕੀਤੀ ਸੀ। ਇਸ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਯੂਟੀ ਪ੍ਰਸ਼ਾਸਨ ਇਸ ਵਾਰ ਸ਼ਰਾਬ ਦੀਆਂ ਕੀਮਤਾਂ ਵਿੱਚ ਕਟੌਤੀ ਕਰ ਸਕਦਾ ਹੈ, ਤਾਂ ਜੋ ਮਾਲੀਆ ਵਧਾਇਆ ਜਾ ਸਕੇ।
ਦਰਅਸਲ, ਨਵੀਂ ਸ਼ਰਾਬ ਨੀਤੀ ਨੂੰ ਮਾਰਚ 2023 ਵਿੱਚ ਅੰਤਿਮ ਰੂਪ ਦਿੱਤਾ ਜਾਵੇਗਾ ਅਤੇ ਨਵੀਂ ਨੀਤੀ ਅਪ੍ਰੈਲ 2023 ਤੋਂ ਲਾਗੂ ਕੀਤੀ ਜਾਵੇਗੀ। ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿੱਚ ਸ਼ਰਾਬ ਦੀਆਂ 16 ਫੈਕਟਰੀਆਂ ਹਨ, ਜਿੱਥੋਂ ਸ਼ਰਾਬ ਬਣਾ ਕੇ ਉੱਤਰੀ ਭਾਰਤ ਵਿੱਚ ਸਪਲਾਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਦੇਸ਼ ਦੇ ਕਈ ਹੋਰ ਰਾਜਾਂ ਵਿੱਚ ਵੀ ਸਪਲਾਈ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਸ਼ਰਾਬ ਫੈਕਟਰੀਆਂ ਗੈਰ-ਕਾਨੂੰਨੀ ਢੰਗ ਨਾਲ ਸ਼ਰਾਬ ਸਪਲਾਈ ਕਰਕੇ ਸਰਕਾਰ ਨੂੰ ਲੱਖਾਂ ਰੁਪਏ ਦੀ ਠੱਗੀ ਮਾਰਦੀਆਂ ਹਨ। ਇਸ ਕਾਰਨ ਯੂਟੀ ਪ੍ਰਸ਼ਾਸਨ ਨਵੀਂ ਸ਼ਰਾਬ ਨੀਤੀ ਵਿੱਚ ਸ਼ਰਾਬ ਦੀਆਂ ਬੋਤਲਾਂ ‘ਤੇ ਬਾਰ ਕੋਡ ਦੇ ਸਟਿੱਕਰ ਲਗਾਉਣ ਦੀ ਤਿਆਰੀ ਕਰ ਰਿਹਾ ਹੈ, ਜਿਸ ਨਾਲ ਸ਼ਰਾਬ ਦੀ ਇੱਕ ਬੋਤਲ ਵੀ ਗਾਇਬ ਹੋਈ ਤਾਂ ਪਤਾ ਚੱਲ ਜਾਏਗਾ। ਇਹ ਸਟਿੱਕਰ ਹਰ ਇੱਕ ਸ਼ਰਾਬ ਦੀ ਬੋਤਲ ਦੇ ਢੱਕਣ ‘ਤੇ ਮੋਹਰ ਵਾਂਗ ਚਿਪਕਾਏ ਜਾਣਗੇ। ਇਸ ਸਟਿੱਕਰ ਨੂੰ ਸਕੈਨ ਕਰਨ ਤੋਂ ਬਾਅਦ ਸ਼ਰਾਬ ਦੀ ਪ੍ਰਮਾਣਿਕਤਾ ਅਤੇ ਹੋਰ ਤੱਥਾਂ ਬਾਰੇ ਵੀ ਜਾਣਕਾਰੀ ਮਿਲ ਸਕੇਗੀ। ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖਦਿਆਂ ਯੂਟੀ ਪ੍ਰਸ਼ਾਸਨ ਨਵੀਂ ਸ਼ਰਾਬ ਨੀਤੀ ਤਿਆਰ ਕਰ ਰਿਹਾ ਹੈ।
ਤਾਜ਼ਾ ਅਪਡੇਟ ਮੁਤਾਬਕ ਨਵੀਂ ਸ਼ਰਾਬ ਨੀਤੀ ਤਹਿਤ ਸ਼ਰਾਬ ਦੀਆਂ ਫੈਕਟਰੀਆਂ ‘ਤੇ ਵੀ ਚੌਕਸੀ ਵਧਾਈ ਜਾਵੇਗੀ। ਇਸ ਲਈ ਫੈਕਟਰੀ ਦੇ ਗੇਟ ‘ਤੇ ਸੇਵਾਮੁਕਤ ਫੌਜੀ ਅਫਸਰ ਤਾਇਨਾਤ ਕੀਤੇ ਜਾ ਸਕਦੇ ਹਨ, ਜੋ ਸ਼ਰਾਬ ਦੀਆਂ ਗੱਡੀਆਂ ‘ਤੇ ਨਜ਼ਰ ਰੱਖਣਗੇ। ਨਵੀਂ ਸ਼ਰਾਬ ਨੀਤੀ ਵਿੱਚ ਇਸ ਵਾਰ ਯੂਟੀ ਪ੍ਰਸ਼ਾਸਨ ਵੀ ਸ਼ਰਾਬ ਦੀਆਂ ਕੀਮਤਾਂ ਵਿੱਚ ਕਟੌਤੀ ਕਰ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: