ਮੁੱਖ ਮੰਤਰੀ ਭਗਵੰਤ ਮਾਨ ਵਿਆਹ ਤੋਂ ਬਾਅਦ ਪਹਿਲੀ ਵਾਰ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਨਾਲ ਲੈ ਕੇ ਪਿੰਡ ਸਤੌਜ ਲੋਹੜੀ ਦਾ ਤਿਉਹਾਰ ਮਨਾਉਣ ਪਹੁੰਚੇ।ਇਸ ਦੌਰਾਨ ਸੀ.ਐੱਮ. ਮਾਨ ਦੀ ਭੈਣ ਮਨਪ੍ਰੀਤ ਕੌਰ ਸਣੇ ਪੂਰਾ ਪਰਿਵਾਰ ਮੌਜੂਦ ਸੀ। ਉਨ੍ਹਾਂ ਲੋਹੜੀ ਦਾ ਪੂਰਾ ਪ੍ਰੋਗਰਾਮ ਪਿੰਡ ਦੇ ਆਪਣੇ ਘਰ ਵਿੱਚ ਮਨਾਇਆ, ਜਿਥੇ ਪਰਿਵਾਰ ਦੇ ਮੈਂਬਰਾਂ ਦੇ ਨਾਲ-ਨਾਲ ਆਲੇ-ਦੁਆਲੇ ਦੇ ਸਾਰੇ ਲੋਕ ਮੌਜੂਦ ਸਨ।
ਮੁੱਖ ਮੰਤਰੀ ਅੱਜ ਸਵੇਰੇ ਆਪਣੇ ਪਿੰਡ ਪਹੁੰਚੇ ਅਤੇ ਪਿੰਡ ’ਚ ਲੋਹੜੀ ਬਾਲ਼ ਕੇ ਪਿੰਡ ਵਾਸੀਆਂ ਨਾਲ ਰਲ-ਮਿਲ ਕੇ ਤਿਉਹਾਰ ਮਨਾਇਆ। ਇਸ ਦੌਰਾਨ ਸੀ.ਐੱਮ. ਮਾਨ ਨੇ ਕਿਹਾ ਕਿ ਪਿੰਡ ਨਾਲ ਲੋਹੜੀ ਨੂੰ ਲੈ ਕੇ ਉਨ੍ਹਾਂ ਦੀਆਂ ਬਚਪਨ ਤੋਂ ਹੀ ਖ਼ੂਬਸੂਰਤ ਯਾਦਾਂ ਜੁੜੀਆਂ ਹੋਈਆਂ ਹਨ। ਲੋਹੜੀ ਪੰਜਾਬ ਦਾ ਰਵਾਇਤੀ ਤਿਉਹਾਰ ਹੈ, ਜਿਸ ਕਰਕੇ ਉਨ੍ਹਾਂ ਨੇ ਆਪਣੇ ਜੱਦੀ ਪਿੰਡ ਜਾ ਕੇ ਇਸ ਤਿਉਹਾਰ ਦੀਆਂ ਖ਼ੁਸ਼ੀਆਂ ਆਪਣੇ ਸਾਕ-ਸਨੇਹੀਆਂ ਨਾਲ ਸਾਂਝੀਆਂ ਕਰਨ ਦਾ ਫ਼ੈਸਲਾ ਕੀਤਾ।
ਇਸ ਮੌਕੇ ਭਾਵੁਕ ਹੁੰਦਿਆਂ ਸੀ.ਐੱਮ. ਮਾਨ ਨੇ ਕਿਹਾ ਕਿ ਸਾਰੇ ਪਿੰਡ ਵਾਸੀ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ , ਜਿਸ ਕਾਰਨ ਉਹ ਉਨ੍ਹਾਂ ਨਾਲ ਹਰ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਨਾ ਪਸੰਦ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਮੌਕਿਆਂ ’ਤੇ ਪਿੰਡ ਵਾਸੀਆਂ ਨਾਲ ਜੁੜ ਕੇ ਉਨ੍ਹਾਂ ਨੂੰ ਬਹੁਤ ਮਾਣ ਅਤੇ ਤਸੱਲੀ ਮਿਲਦੀ ਹੈ। ਉਨ੍ਹਾਂ ਸਾਰਿਆਂ ਨੂੰ ਨਵੇਂ ਸਾਲ ਤੇ ਲੋਹੜੀ ਦੀ ਮੁਬਾਰਕ ਦਿੱਤੀ।
ਸੀ.ਐੱਮ. ਮਾਨ ਨੇ ਕਿਹਾਕਿ ਇਸ ਮੌਕੇ ਪਿੰਡ ਦੇ ਬਜ਼ੁਰਗਾਂ ਤੇ ਮਾਵਾਂ ਤੋਂ ਖੂਬ ਅਸੀਸਾਂ ਮਿਲੀਆਂ ਤੇ ਪੁਰਾਣੇ ਦੋਸਤਾਂ ਨਾਲ ਬੈਠ ਕੇ ਪੁਰਾਣੇ ਦਿਨਾਂ ਨੂੰ ਯਾਦ ਕੀਤਾ। ਉਨ੍ਹਾਂ ਅਰਦਾਸ ਕੀਤੀ ਕਿ ਲੋਹੜੀ ਪੰਜਾਬ ਦੇ ਲੋਕਾਂ ਲਈ ਖੁਸ਼ਹਾਲੀ ਤੇ ਤਰੱਕੀ ਲੈ ਕੇ ਆਵੇ।
ਆਪਣੇ ਪਿੰਡ ਜਾਂਦੇ ਸਮੇਂ ਸੀ.ਐੱਮ. ਮਾਨ ਨੇ ਕਾਫਲਾ ਰੋਕ ਕੇ ਪਿੰਡ ਦੇ ਲੋਕਾਂ ਤੇ ਬਜ਼ੁਰਗਾਂ ਨਾਲ ਮੁਲਾਕਾਤ ਵੀ ਕੀਤੀ। ਪਿੰਡੋਂ ਨਿਕਲਦੇ ਹੋਏ ਆਪਣੇ ਹੀ ਘਰਾਂ ਨਾਲ ਜੁੜੇ ਬਜ਼ੁਰਗ ਨਾਲ ਉਸ ਦੇ ਪੁੱਤਰ ਦੀ ਮੌਤ ਦਾ ਅਫਸੋਸ ਕੀਤਾ। ਇਸ ਦੌਰਾਨ ਘਰ ਦੀਆਂ ਔਰਤਾਂ ਅਤੇ ਬਜ਼ੁਰਗਾਂ ਨਾਲ ਮਿਲਦੇ ਸਮੇਂ ਸੀ.ਐੱਮ. ਮਾਨ ਭਾਵੁਕ ਹੋ ਗਏ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਹ ਵੀ ਪੜ੍ਹੋ : ‘ਪੰਜਾਬ ‘ਚ BJP ਆਪਣੇ ਦਮ ‘ਤੇ ਇਕੱਲੀ ਲੜੇਗੀ 2024 ਦੀਆਂ ਚੋਣਾਂ’, ਅਸ਼ਵਨੀ ਸ਼ਰਮਾ ਦਾ ਵੱਡਾ ਐਲਾਨ