ਹਰਿਆਣਾ ਦੇ ਰੋਹਤਕ ਵਿੱਚ ਮਹਮ ਅਤੇ ਭਲੀ ਸ਼ੂਗਰ ਮਿੱਲ ਦੇ ਬਾਹਰ ਕਿਸਾਨਾਂ ਦਾ ਧਰਨਾ ਜਾਰੀ ਹੈ। ਇਸ ਦੌਰਾਨ ਕਿਸਾਨ ਗੰਨੇ ਦੀ ਕੀਮਤ ਵਧਾਉਣ ਦੀ ਮੰਗ ਕਰ ਰਹੇ ਹਨ। ਅੱਜ ਮਹਮ ਸ਼ੂਗਰ ਮਿੱਲ ਦੇ ਬਾਹਰ ਕੁਲ ਹਿੰਦ ਕਿਸਾਨ ਸਭਾ ਦੇ ਬੈਨਰ ਹੇਠ ਕਿਸਾਨ ਪੰਚਾਇਤ ਕੀਤੀ ਜਾਵੇਗੀ।
ਇਸ ਕਿਸਾਨ ਪੰਚਾਇਤ ਵਿੱਚ ਗੰਨੇ ਦਾ ਰੇਟ ਵਧਾਉਣ ਬਾਰੇ ਚਰਚਾ ਹੋਵੇਗੀ। ਇਸ ਦੇ ਨਾਲ ਹੀ ਮੰਗ ਨੂੰ ਪੂਰਾ ਕਰਨ ਲਈ ਅਗਲੀ ਰਣਨੀਤੀ ਘੜੀ ਜਾਵੇਗੀ। ਦੂਜੇ ਪਾਸੇ ਕਿਸਾਨ ਸਭਾ ਨੇ ਸਾਰੀਆਂ ਜਥੇਬੰਦੀਆਂ ਨੂੰ ਗੰਨੇ ਦਾ ਭਾਅ ਵਧਾਉਣ ਦੀ ਮੰਗ ਨੂੰ ਲੈ ਕੇ ਸਾਂਝਾ ਅੰਦੋਲਨ ਕਰਨ ਲਈ ਕਿਹਾ ਹੈ। ਤਾਂ ਜੋ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ। ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾਵੇ। ਤਾਂ ਜੋ ਗੰਨਾ ਕਾਸ਼ਤਕਾਰਾਂ ਨੂੰ ਘਾਟਾ ਨਾ ਝੱਲਣਾ ਪਵੇ। ਇਸ ਵੇਲੇ ਪੰਜਾਬ ਦੇ ਮੁਕਾਬਲੇ ਕਿਸਾਨਾਂ ਨੂੰ ਗੰਨੇ ਦਾ ਭਾਅ ਘੱਟ ਮਿਲ ਰਿਹਾ ਹੈ। ਇਸ ਵਾਰ ਪੰਜਾਬ ਵਿੱਚ ਗੰਨੇ ਦਾ ਰੇਟ 380 ਰੁਪਏ ਪ੍ਰਤੀ ਕੁਇੰਟਲ ਅਤੇ ਹਰਿਆਣਾ ਵਿੱਚ ਸਿਰਫ਼ 362 ਰੁਪਏ ਪ੍ਰਤੀ ਕੁਇੰਟਲ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਭਾਰਤੀ ਕਿਸਾਨ ਯੂਨੀਅਨ ਰੋਹਤਕ ਦੇ ਜ਼ਿਲ੍ਹਾ ਯੂਥ ਪ੍ਰਧਾਨ ਅੰਕੁਸ਼ ਸਿਵਾਚ ਬਡਾਲੀ ਨੇ ਦੱਸਿਆ ਕਿ 5 ਜਨਵਰੀ ਤੋਂ ਮਹਮ ਸ਼ੂਗਰ ਮਿੱਲ ਅੱਗੇ ਲਗਾਤਾਰ ਧਰਨਾ ਪ੍ਰਦਰਸ਼ਨ ਜਾਰੀ ਹੈ | ਦੂਜੇ ਪਾਸੇ ਕਿਸਾਨਾਂ ਨੇ 10 ਜਨਵਰੀ ਨੂੰ ਕਰਨਾਲ ਕਿਸਾਨ ਮਹਾਪੰਚਾਇਤ ਵਿੱਚ ਜਾਣ ਦਾ ਨਾਅਰਾ ਮਾਰਿਆ ਹੈ। ਨਾਲ ਹੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ 10 ਜਨਵਰੀ ਤੱਕ ਗੰਨੇ ਦਾ ਰੇਟ ਨਾ ਵਧਾਇਆ ਗਿਆ ਤਾਂ ਵੱਡਾ ਫੈਸਲਾ ਲਿਆ ਜਾਵੇਗਾ।