ਪੰਜਾਬ ਦੇ ਲੁਧਿਆਣਾ ਜਿਲ੍ਹੇ ਦੇ ਮੰਡੀ ਗੋਬਿੰਦਗੜ੍ਹ ਨੇੜੇ ਸਥਿਤ ਦੇਸ਼ ਭਗਤ ਯੂਨੀਵਰਸਿਟੀ ਵਿਚ 7 ਜਨਵਰੀ 2023 ਨੂੰ DBU ਐਕਸੀਲੈਂਸ ਐਵਾਰਡ ਦਾ ਆਯੋਜਨ ਕੀਤਾ ਗਿਆ ਸੀ। ਇਸ ਪ੍ਰੋਗਰਾਮ ਵਿਚ ਪੰਜਾਬ ਭਰ ਤੋਂ ਪ੍ਰਤੀਯੋਗੀਆਂ ਨੇ ਭਾਗ ਲਿਆ। ਜਿਨ੍ਹਾਂ ਵਿੱਚੋਂ ਸੈਕੜੇ ਦੀ ਗਿਣਤੀ ਵਿਚ ਪ੍ਰਿੰਸੀਪਲ ਅਤੇ ਅਧਿਆਪਕ ਪੁਰਸਕਾਰਾਂ ਲਈ ਨਾਮਜ਼ਦ ਕੀਤੇ ਗਏ ਸਨ। ਇਸ ਪ੍ਰੋਗਰਾਮ ਦਾ ਉਦੇਸ਼ ਸਿੱਖਿਆ ਦੇ ਖੇਤਰ ਵਿੱਚ ਪ੍ਰਿੰਸੀਪਲ ਅਤੇ ਅਧਿਆਪਕ ਨੂੰ ਸਨਮਾਨਿਤ ਕਰਨਾ ਸੀ।
DBU ਐਕਸੀਲੈਂਸ ਅਵਾਰਡ ਸਮਾਗਮ ਦੀ ਸ਼ੁਰੂਆਤ ਮਨੀ ਬਿਰਿੰਗ ਵੱਲੋਂ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਦੇਸ਼ ਭਗਤ ਯੂਨੀਵਰਸਿਟੀ ਦੇ ਮਾਨਯੋਗ ਪ੍ਰਧਾਨ ਡਾ. ਸੰਦੀਪ ਸਿੰਘ, ਉਪ-ਪ੍ਰਧਾਨ ਡਾ. ਹਰਸ਼ ਸਦਾਵਰਤੀ, ਵਾਈਸ ਚਾਂਸਲਰ ਡਾ. ਵਰਿੰਦਰ ਸਿੰਘ ਅਤੇ ਯੂਨੀਵਰਸਿਟੀ ਦੇ ਹੋਰ ਪਤਵੰਤਿਆਂ ਵੀ ਸ਼ਾਮਲ ਸਨ। ਦੱਸਿਆ ਜਾ ਰਿਹਾ ਹੈ ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਲਗਭਗ 8000 ਦੇ ਕਰੀਬ ਪ੍ਰਤੀਯੋਗੀਆਂ ਵੱਲੋਂ ਹਿੱਸਾ ਲਿਆ ਗਿਆ ਸੀ। ਜਿਨ੍ਹਾਂ ਵਿੱਚੋਂ 100 ਪ੍ਰਿੰਸੀਪਲ ਅਤੇ 150 ਅਧਿਆਪਕ ਪੁਰਸਕਾਰਾਂ ਲਈ ਨਾਮਜ਼ਦ ਕੀਤੇ ਗਏ ਸਨ।
ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਿਸ ਦੀ ਦਿੱਲੀ ‘ਚ ਛਾਪੇਮਾਰੀ, 1.93 ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ‘ਚ 5 ਗ੍ਰਿਫਤਾਰ
ਦੱਸ ਦੇਈਏ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਿੱਖਿਆ ਦੇ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਪੰਜਾਬ ਭਰ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕਰਨਾ ਸੀ। ਇਸ ਪ੍ਰੋਗਰਾਮ ਵਿਚ ਡਾ. ਐਲ.ਐਸ. ਬੇਦੀ ਨੇ DBU ਐਕਸੀਲੈਂਸ ਸਬੰਧੀ ਸਾਰਿਆਂ ਨੂੰ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਡਾ. ਹਰਸ਼ ਸਦਾਵਰਤੀ ਨੇ ਯੂਨੀਵਰਸਿਟੀ ਦੇ ਸਾਰੇ ਪੁਰਸਕਾਰ ਜੇਤੂਆਂ ਨੂੰ ਸੰਬੋਧਨ ਕੀਤਾ।
ਵੀਡੀਓ ਲਈ ਕਲਿੱਕ ਕਰੋ -: